ਰਣਜੀਤ ਸਿੰਘ ਢਿੱਲੋ, ਆਈਪੀਐਸ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
ਣਜੀਤ ਸਿੰਘ ਢਿੱਲੋਂ, ਆਈਪੀਐਸ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਅਤੇ ਅੱਜ ਉਨ੍ਹਾਂ ਨੇ ਬਤੌਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ। ਇਸ ਉਪਰੰਤ ਉਨਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਤਣਦੇਹੀ ਅਤੇ ਨਿਸ਼ਟਾ ਨਾਲ ਨਿਭਾਉਂਣਗੇ।
ਉਨਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਕਾਨੂੰਨ ਵਿਵੱਸਥਾ ਅਤੇ ਅਮਨ-ਸ਼ਾਤੀ ਨੂੰ ਬਹਾਲ ਰੱਖਣਾਂ, ਮੁੱਖ ਤਰਜ਼ੀਹ ਹੋਵੇਗੀ। ਸਮਾਜ ਦੇ ਮਾੜੇ ਅਨਸਰਾਂ, ਗੈਗਸਟਰਾਂ, ਅਤੇ ਨਸ਼ਾ ਤੱਸਕਰਾਂ ਖਿਲਾਫ ਪ੍ਰੋਫੈਸ਼ਨਲ ਪੁਲਸਿੰਗ ਨਾਲ ਜੀਰੋ ਟੋਲਰੇਸ ਪੋਲਿਸੀ ਤਹਿਤ ਕੰਮ ਕੀਤਾ ਜਾਵੇਗਾ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਸਮਾਜ਼ ਵਿੱਚ ਸੁਖਾਵਾਂ ਮਾਹੋਲ ਬਣਾਈ ਰੱਖਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਮੁੱਢਲੀ ਡਿਊਟੀ ਕਰਾਈਮ ਨੂੰ Prevention ਅਤੇ Detection ਕਰਨਾ ਹੁੰਦਾ ਹੈ। ਕਮਿਸ਼ਨਰੇਟ ਅੰਮ੍ਰਿਤਸਰ ਦੀ ਪੁਲਿਸ, ਪਬਲਿਕ ਦੀ ਹਰ ਸਮੇਂ ਸੇਵਾ ਅਤੇ ਸੁਰੱਖਿਆ ਲਈ ਤੱਤਪਰ ਹੈ। ਪਬਲਿਕ ਦੀਆਂ ਸ਼ਿਕਾਇਤਾਂ ਨੂੰ ਵਿਸ਼ੇਸ਼ ਤਰਜ਼ੀਹ ਦੇ ਕੇ ਦਰਖਾਸਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇਗਾ।
ਗੁਰੂ ਨਗਰੀ ਅੰਮ੍ਰਿਤਸਰ ਵਿੱਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ, ਲੋਕਾਂ ਨੂੰ ਟਰੈਫਿਕ ਸਬੰਧੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਟਰੈਫਿਕ ਨੂੰ ਨਿਰਵਿਘਨ ਚਲਾਉਣ ਵੱਲ ਖਾਸ ਧਿਆਨ ਦਿੱਤਾ ਜਾਵੇਗਾ।