Wednesday, October 16, 2024
Google search engine
HomeCrimeਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਪੁਲਿਸ ਭਰਤੀ ਦੇ ਫਰਜ਼ੀਵਾੜੇ ਦਾ ਕੀਤਾ ਪਰਦਾਫਾਸ਼

ਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਪੁਲਿਸ ਭਰਤੀ ਦੇ ਫਰਜ਼ੀਵਾੜੇ ਦਾ ਕੀਤਾ ਪਰਦਾਫਾਸ਼

 ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਬੀਤੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕੀਤਾ।

102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਦੀਆਂ ਰਿਸ਼ਵਤਾਂ ਲੈਣ ਦੇ ਇਲਜ਼ਾਮ ਹੇਠ ਪੰਜਾਬ ਪੁਲਿਸ ਦੇ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਵਿਜੀਲੈਂਸ ਬਿਓਰੋ ਨੇ ਜਿਸ ਵਿਅਕਤੀ ਦੀ ਸ਼ਿਕਾਇਤ ਤੇ ਇਸ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ ਉਹ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਕਾਬਲ ਰਾਮ ਪਿੰਡ ਨੰਗਲਾਂ ਤਹਿਸੀਲ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਹੈ।

ਪੈਸੇ ਦੇਣ ਤੋਂ ਇਨਕਾਰ

ਆਪਣੇ ਨਾਲ ਹੋਈ ਠੱਗੀ ਬਾਰੇ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸਨੂੰ 2021 ਦੇ ਵਿੱਚ ਕਿਸੇ ਰਿਸ਼ਤੇਦਾਰ ਨੇ ਆਪਣੇ ਬੱਚਿਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਲਈ ਤਰਲੋਚਨਪਾਲ ਦੇ ਨਾਲ ਸੰਪਰਕ ਕਰਵਾਇਆ ਸੀ। ਜਿਸਦੇ ਉਪਰੰਤ ਉਨ੍ਹਾਂ ਨੂੰ 2 ਲੱਖ 75 ਹਜ਼ਾਰ ਰੁਪਏ ਦੀ ਨਗਦੀ ਪੁਲਿਸ ਵਿੱਚ ਦਰਜ-4 ਦੀ ਭਰਤੀ ਲਈ ਦਿੱਤਾ ਸੀ।

ਸੁਰਿੰਦਰ ਸਿੰਘ ਨੇ ਦੱਸਿਆ ਕਿ ਲੰਬਾ ਸਮਾਂ ਬੀਤ ਜਾਣ ਤੋਂ ਬਾਵਜੂਦ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਨਹੀਂ ਮਿਲੀ ਤਾਂ ਉਨ੍ਹਾਂ ਪੈਸਿਆਂ ਦੀ ਮੰਗ ਕੀਤੀ ਪ੍ਰੰਤੂ ਉਨ੍ਹਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

ਮੁਲਜ਼ਮਾਂ ਵਿਰੁੱਧ ਸਖ਼ਤ ਕਰਵਾਈ 

ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸਦੀ ਸ਼ਿਕਾਇਤ ਥਾਣਾ ਗੜ੍ਹਸ਼ੰਕਰ ਨੂੰ ਦਿੱਤੀ ਗਈ। ਪ੍ਰੰਤੂ ਮੁਲਜ਼ਮਾਂ ਵਿਰੁੱਧ ਕਾਰਵਾਈ ਨਾਂ ਹੋਣ ਦੀ ਵਜ੍ਹਾ ਤੇ ਉਨ੍ਹਾਂ ਇਸਦੀ ਸ਼ਿਕਾਇਤ ਪੰਜਾਬ ਵਿਜੀਲੈਂਸ ਬਿਓਰੋ ਨੂੰ ਕੀਤੀ ਗਈ। ਜਿਸ ‘ਤੇ ਉਨ੍ਹਾਂ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸੁਰਿੰਦਰ ਸਿੰਘ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਉੱਧਰ ਇਸ ਮਾਮਲੇ ਵਾਰੇ ਪਿੰਡ ਦੇ ਸਰਪੰਚ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਣ ਸਿੰਘ ਥਿਆੜਾ ਨੇ ਦੱਸਿਆ ਕਿ ਪੀੜਿਤ ਵਿਅਕਤੀ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮੁਆਵਜਾਂ ਦਵਾਇਆ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments