Wednesday, October 16, 2024
Google search engine
HomeDeshਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ 23 ਲੋਕਾਂ ਨਾਲ ਭਰਿਆ ਟੈਂਪੂ ਖਾਈ 'ਚ ਡਿੱਗਿਆ, 8...

ਰਿਸ਼ੀਕੇਸ਼-ਬਦਰੀਨਾਥ ਹਾਈਵੇਅ ‘ਤੇ 23 ਲੋਕਾਂ ਨਾਲ ਭਰਿਆ ਟੈਂਪੂ ਖਾਈ ‘ਚ ਡਿੱਗਿਆ, 8 ਦੀ ਮੌਤ

ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ

ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਮਾਂਡੈਂਟ ਮਣੀਕਾਂਤ ਮਿਸ਼ਰਾ ਨੇ ਦੱਸਿਆ ਕਿ ਉੱਤਰਾਖੰਡ ਦੇ ਰੁਦਰਪ੍ਰਯਾਗ ‘ਚ ਸ਼ਨੀਵਾਰ ਨੂੰ ਰਿਸ਼ੀਕੇਸ਼-ਬਦਰੀਨਾਥ ਹਾਈਵੇਅ ‘ਤੇ ਇਕ ਟੈਂਪੂ ਟਰੈਵਲਰ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ।

ਐਸਡੀਆਰਐਫ ਅਧਿਕਾਰੀ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ।

ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ 23 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ। ਇਹ ਹਾਦਸਾ ਰਿਸ਼ੀਕੇਸ਼-ਬਦਰੀਨਾਥ ਹਾਈਵੇਅ ‘ਤੇ ਅਲਕਨੰਦਾ ਨਦੀ ਨੇੜੇ ਵਾਪਰਿਆ।

ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਐਸਡੀਆਰਐਫ ਅਤੇ ਪੁਲਿਸ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਹੁਣ ਤੱਕ ਦੋ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ ਹੈ।

ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ, ”ਰੁਦਰਪ੍ਰਯਾਗ ਜ਼ਿਲੇ ‘ਚ ਟੈਂਪੋ ਟਰੈਵਲਰ ਦੇ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਮਿਲੀ ਹੈ।

ਸਥਾਨਕ ਪ੍ਰਸ਼ਾਸਨ ਅਤੇ ਐਸਡੀਆਰਐਫ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਮੈਡੀਕਲ ਸੈਂਟਰ ਭੇਜਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਲਿਖਿਆ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਮੈਂ ਬਾਬਾ ਕੇਦਾਰ ਨੂੰ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments