ਰਵੀਨਾ ਟੰਡਨ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੀ ਜਾਣਕਾਰੀ ਦਿੱਤੀ ਹੈ।
ਰਵੀਨਾ ਟੰਡਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਵਾਇਰਲ ਵੀਡੀਓ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਭੀੜ ਦੇ ਵਿਚਕਾਰ ਫਸੀ ਅਦਾਕਾਰਾ ਦੀ ਵੀਡੀਓ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। 2 ਜੂਨ ਨੂੰ ਸੋਸ਼ਲ ਮੀਡੀਆ ‘ਤੇ ਰਵੀਨਾ ਟੰਡਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਸੀ। ਵੀਡੀਓ ਪੋਸਟ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਇੱਕ ਫ੍ਰੀਲਾਂਸ ਪੱਤਰਕਾਰ ਵਜੋਂ ਕੀਤੀ ਅਤੇ ਅਭਿਨੇਤਰੀ ‘ਤੇ ਸ਼ਰਾਬ ਦੇ ਨਸ਼ੇ ਵਿੱਚ ਇੱਕ ਬਜ਼ੁਰਗ ਔਰਤ ਦੀ ਕੁੱਟਮਾਰ ਕਰਨ ਅਤੇ ਉਸ ਦੀ ਕਾਰ ਨਾਲ ਕੁਝ ਲੋਕਾਂ ਨੂੰ ਟੱਕਰ ਮਾਰਨ ਦਾ ਦੋਸ਼ ਲਗਾਇਆ।
ਹਾਲਾਂਕਿ, ਸੀਸੀਟੀਵੀ ਦੀ ਜਾਂਚ ਕਰਨ ਤੋਂ ਬਾਅਦ, ਮੁੰਬਈ ਪੁਲਿਸ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਉਸ ਉੱਤੇ ਲੱਗੇ ਦੋਸ਼ ਝੂਠੇ ਸਨ। ਇਸ ਦੇ ਨਾਲ ਹੀ ਹੁਣ ਰਵੀਨਾ ਟੰਡਨ ਇਸ ਮਾਮਲੇ ਨੂੰ ਲੈ ਕੇ ਕੋਰਟ ਪਹੁੰਚ ਗਈ ਹੈ। ਉਸ ਨੇੇ ਵੀਡੀਓ ਸ਼ੇਅਰ ਕਰਨ ਵਾਲੇ ‘ਤੇ ਮਾਣਹਾਨੀ ਦਾ ਦੋਸ਼ ਲਾਇਆ।
ਰਵੀਨਾ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ
ਰਵੀਨਾ ਟੰਡਨ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੀ ਜਾਣਕਾਰੀ ਦਿੱਤੀ ਹੈ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਅਦਾਕਾਰਾ ਨੇ ਪੱਤਰਕਾਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਸ ਨੂੰ 12 ਜੂਨ ਨੂੰ ਨੋਟਿਸ ਵੀ ਭੇਜਿਆ ਹੈ।
ਰਵੀਨਾ ‘ਤੇ ਲਗਾਏ ਗਏ ਝੂਠੇ ਦੋਸ਼
ਮਾਣਹਾਨੀ ਮਾਮਲੇ ‘ਚ ਰਵੀਨਾ ਟੰਡਨ ਦੀ ਨੁਮਾਇੰਦਗੀ ਵਕੀਲ ਸਨਾ ਰਈਸ ਖਾਨ ਕਰ ਰਹੀ ਹੈ। ਮਾਮਲੇ ਬਾਰੇ ਉਨ੍ਹਾਂ ਕਿਹਾ, ”ਹਾਲ ਹੀ ‘ਚ ਰਵੀਨਾ ਨੂੰ ਝੂਠੇ ਅਤੇ ਗੰਦੇ ਦੋਸ਼ਾਂ ‘ਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੀ ਸੱਚਾਈ ਸੀਸੀਟੀਵੀ ਫੁਟੇਜ ਰਾਹੀਂ ਸਾਹਮਣੇ ਆਈ ਸੀ ਅਤੇ ਬਾਅਦ ‘ਚ ਦੋਸ਼ ਵਾਪਸ ਲੈ ਲਏ ਗਏ ਸਨ। ਪਰ ਇਕ ਵਿਅਕਤੀ, ਜੋ ਕਿ ਪੱਤਰਕਾਰ ਹੋਣ ਦਾ ਦਾਅਵਾ ਕਰਦਾ ਹੈ।, “ਉਸਨੇ ਐਕਸ ’ਤੇ ਘਟਨਾ ਬਾਰੇ ਗ਼ਲਤ ਜਾਣਕਾਰੀ ਦਿੱਤੀ ਜੋ ਕਿ ਗ਼ਲਤ ਅਤੇ ਗੁੰਮਰਾਹਕੁੰਨ ਹੈ।”
ਉਸ ਨੇ ਅੱਗੇ ਕਿਹਾ, “ਰਵੀਨਾ ਟੰਡਨ ਦੀ ਸਾਖ ਨੂੰ ਖਰਾਬ ਕਰਨ ਲਈ ਜਾਣਬੁੱਝ ਕੇ ਝੂਠੀਆਂ ਖਬਰਾਂ ਫੈਲਾਈਆਂ ਗਈਆਂ। ਅਸੀਂ ਇਸ ਮਾਮਲੇ ‘ਚ ਨਿਆਂ ਲੈਣ ਲਈ ਫਿਲਹਾਲ ਸਾਰੇ ਜ਼ਰੂਰੀ ਕਦਮ ਚੁੱਕ ਰਹੇ ਹਾਂ। ਅਸੀਂ ਰਵੀਨਾ ਦੇ ਨਾਲ ਖੜ੍ਹੇ ਹਾਂ ਤੇ ਇਨ੍ਹਾਂ ਬੇਬੁਨਿਆਦ ਦੋਸ਼ਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰਨ ਦੇ ਉਨ੍ਹਾਂ ਦੇ ਅਧਿਕਾਰ ਦਾ ਸਮਰਥਨ ਕਰਦੇ ਹਾਂ।”