ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਈਡੀ ਨੂੰ ਜਵਾਬ ਦਾਇਰ ਕਰਨ ਅਤੇ ਪਟੀਸ਼ਨਰ ਨੂੰ ਜਵਾਬ ਦੀ ਅਗਾਊਂ ਕਾਪੀ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ 6 ਦਸੰਬਰ ਨੂੰ ਤੈਅ ਕੀਤੀ ਹੈ। ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।