Tuesday, October 15, 2024
Google search engine
HomeDeshਕਿਸਾਨਾਂ ਨੂੰ ਇੱਕ ਹੋਰ ਵੱਡਾ ਤੋਹਫਾ ਦੇਣ ਦੀ ਤਿਆਰੀ 'ਚ ਮੋਦੀ ਸਰਕਾਰ,...

ਕਿਸਾਨਾਂ ਨੂੰ ਇੱਕ ਹੋਰ ਵੱਡਾ ਤੋਹਫਾ ਦੇਣ ਦੀ ਤਿਆਰੀ ‘ਚ ਮੋਦੀ ਸਰਕਾਰ, ਕੈਬਨਿਟ ਮੀਟਿੰਗ ‘ਚ ਹੋ ਸਕਦਾ ਹੈ ਫੈਸਲਾ

ਕੱਲ ਸ਼ਾਮ ਮੋਦੀ ਕੈਬਨਿਟ ਦੀ ਬੈਠਕ ‘ਚ MSP ਵਧਾਉਣ ‘ਤੇ ਫੈਸਲਾ ਲਿਆ ਜਾ ਸਕਦਾ ਹੈ।

ਕੱਲ ਸ਼ਾਮ ਮੋਦੀ ਕੈਬਨਿਟ ਦੀ ਬੈਠਕ ‘ਚ MSP ਵਧਾਉਣ ‘ਤੇ ਫੈਸਲਾ ਲਿਆ ਜਾ ਸਕਦਾ ਹੈ। ਹਾੜੀ ਦੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਹੋ ਸਕਦਾ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ।

ਕਿਸਾਨ ਸਨਮਾਨ ਨਿਧੀ ਦੀ ਇਸ ਕਿਸ਼ਤ ਰਾਹੀਂ ਦੇਸ਼ ਭਰ ਦੇ 9 ਕਰੋੜ 26 ਲੱਖ 67 ਹਜ਼ਾਰ 496 ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਗਈ। ਇਸ ਤਰ੍ਹਾਂ ਹੁਣ ਤੱਕ ਇਸ ਯੋਜਨਾ ਰਾਹੀਂ ਕਿਸਾਨਾਂ ਨੂੰ 3.24 ਲੱਖ ਕਰੋੜ ਰੁਪਏ ਤੋਂ ਵੱਧ ਦੇ ਫੰਡ ਦਿੱਤੇ ਜਾ ਚੁੱਕੇ ਹਨ।

ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (NDA) ਦੀ ਇਤਿਹਾਸਕ ਜਿੱਤ ਨਾਲ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਸ਼੍ਰੀ ਮੋਦੀ ਦਾ ਅੱਜ ਆਪਣੇ ਹਲਕੇ ਦਾ ਇਹ ਪਹਿਲਾ ਦੌਰਾ ਹੈ।

ਇਸ ਮੌਕੇ ਉਨ੍ਹਾਂ ਇੱਥੇ ਵਿਸ਼ੇਸ਼ ਤੌਰ ‘ਤੇ ਆਯੋਜਿਤ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ ‘ਚ ਬਟਨ ਦਬਾ ਕੇ ਕਿਸਾਨਾਂ ਦੇ ਖਾਤਿਆਂ ‘ਚ ਸਕੀਮ ਦੀਆਂ 2000-2000 ਰੁਪਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, “ਸਾਡੀ ਸਰਕਾਰ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਵਚਨਬੱਧ ਹੈ।

“ਮੈਂ ਕਾਸ਼ੀ ਦੀ ਪਵਿੱਤਰ ਧਰਤੀ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਕੇ ਮਾਣ ਮਹਿਸੂਸ ਕਰ ਰਿਹਾ ਹਾਂ।” ਪ੍ਰੋਗਰਾਮ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments