Sunday, February 2, 2025
Google search engine
HomeDeshU.S.A ਲੱਖਾਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਦੀ ਤਿਆਰੀ, ਇਹ ਹਨ...

U.S.A ਲੱਖਾਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਦੀ ਤਿਆਰੀ, ਇਹ ਹਨ ਸ਼ਰਤਾਂ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਨੂੰ ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਇਕ ਨਵੀਂ ਕੋਸ਼ਿਸ਼ ਦਾ ਐਲਾਨ ਕੀਤਾ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਨੂੰ ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਇਕ ਨਵੀਂ ਕੋਸ਼ਿਸ਼ ਦਾ ਐਲਾਨ ਕੀਤਾ, ਜਿਨ੍ਹਾਂ ਨੇ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਵਾਇਆ ਹੈ।

ਇਹ ਚੋਣ ਵਰ੍ਹੇ ਵਿਚ ਚੁੱਕਿਆ ਗਿਆ ਕਦਮ ਹੈ, ਜੋ ਰਿਪਬਲਿਕਨ ਵਿਰੋਧੀ ਡੋਨਾਲਡ ਟਰੰਪ ਦੀ ਸਮੂਹਿਕ ਦੇਸ਼ ਨਿਕਾਲੇ ਦੀ ਯੋਜਨਾ ਦੇ ਬਿਲਕੁਲ ਉਲਟ ਹੈ। ਵ੍ਹਾਈਟ ਹਾਊਸ ਦੇ ਇੱਕ ਸਮਾਗਮ ਵਿੱਚ ਬਾਇਡਨ ਨੇ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਪ੍ਰਵਾਸੀ ਪਰਿਵਾਰਾਂ ਨੂੰ ਵੱਖ ਕਰਨ ਅਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਬਾਰੇ ਭੜਕਾਊ ਭਾਸ਼ਾ ਵਰਤਣ ਲਈ ਟਰੰਪ ਦੀ ਆਲੋਚਨਾ ਕੀਤੀ।

ਦੱਸ ਦਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਚੋਣ ਸਾਲ ਵਿਚ ਇਕ ਵਿਆਪਕ ਕਦਮ ਚੁੱਕ ਰਹੇ ਹਨ, ਜਿਸ ਨਾਲ ਹੁਣ ਤੱਕ ਦੇਸ਼ ਵਿਚ ਰਹਿ ਰਹੇ ਲੱਖਾਂ ਗੈਰਕਾਨੂੰਨੀ ਪਰਵਾਸੀਆਂ ਨੂੰ ਰਾਹਤ ਮਿਲ ਸਕਦੀ ਹੈ ਤੇ ਉਨ੍ਹਾਂ ਨੂੰ ਅਮਰੀਕੀ ਨਾਗਰਿਕਤਾ ਮਿਲਣ ਦਾ ਰਾਹ ਸਾਫ਼ ਹੋ ਸਕਦਾ ਹੈ।

ਬਾਇਡਨ ਦੀ ਇਸ ਪੇਸ਼ਕਦਮੀ ਨੂੰ ਮਹੀਨੇ ਦੀ ਸ਼ੁਰੂਆਤ ਵਿਚ ਸਰਹੱਦ ਉਤੇ ਉਨ੍ਹਾਂ ਵੱਲੋਂ ਅਪਣਾਈ ਗਈ ਹਮਲਾਵਰ ਨੀਤੀ ਨੂੰ ਸੰਤੁਲਤ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਹਮਲਾਵਰ ਰੁਖ਼ ਨੇ ਕਈ ਡੈਮੋਕਰੈਟਿਕ ਸੰਸਦ ਮੈਂਬਰਾਂ ਨੂੰ ਨਾਰਾਜ਼ ਕਰ ਦਿੱਤਾ ਸੀ।

ਅਮਰੀਕੀ ਰਾਸ਼ਟਰਪਤੀ ਦਫ਼ਤਰ ਨੇ ਮੰੰਗਲਵਾਰ ਨੂੰ ਐਲਾਨ ਕੀਤਾ ਕਿ ਬਾਇਡਨ ਪ੍ਰਸ਼ਾਸਨ ਆਉਣ ਵਾਲੇ ਮਹੀਨਿਆਂ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਅਮਰੀਕੀ ਨਾਗਰਿਕਾਂ ਦੇ ਕੁਝ ਜੀਵਨ ਸਾਥੀਆਂ ਨੂੰ ਸਥਾਈ ਨਿਵਾਸ ਤੇ ਨਾਗਰਿਕਤਾ ਲਈ ਅਰਜ਼ੀ ਦਾਖ਼ਲ ਕਰਨ ਦੀ ਖੁੱਲ੍ਹ ਦੇਵੇਗਾ।

ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਇਸ ਪੇਸ਼ਕਦਮੀ ਨਾਲ ਪੰਜ ਲੱਖ ਤੋਂ ਵੱਧ ਪਰਵਾਸੀਆਂ ਨੂੰ ਫਾਇਦਾ ਹੋ ਸਕਦਾ ਹੈ। ਨਾਗਰਿਕਤਾ ਹਾਸਲ ਕਰਨ ਲਈ ਇਕ ਪਰਵਾਸੀ ਸੋਮਵਾਰ ਨੂੰ ਪੂਰੀ ਹੋਈ ਮਿਆਦ ਤੱਕ ਘੱਟੋ ਘੱਟ 10 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਿਹਾ ਹੋਵੇ ਅਤੇ ਉਹ ਕਿਸੇ ਅਮਰੀਕੀ ਨਾਗਰਿਕ ਨਾਲ ਵਿਆਹਿਆ ਹੋਵੇ।

ਜੇ ਕਿਸੇ ਯੋਗਤਾ ਪ੍ਰਾਪਤ ਗੈਰ-ਪਰਵਾਸੀ ਦੀ ਅਰਜ਼ੀ ਸਵੀਕਾਰ ਹੋ ਜਾਂਦੀ ਹੈ ਤਾਂ ਉਸ ਕੋਲ ਗ੍ਰੀਨ ਕਾਰਡ ਲਈ ਅਰਜ਼ੀ ਦੇਣ ਵਾਸਤੇ ਤਿੰਨ ਸਾਲ ਦਾ ਸਮਾਂ ਹੋਵੇਗਾ ਅਤੇ ਉਸ ਨੂੰ ਅਸਥਾਈ ਵਰਕ ਪਰਮਿਟ ਮਿਲੇਗਾ ਤੇ ਡਿਪੋਰਟ ਕੀਤੇ ਜਾਣ ਤੋਂ ਛੋਟ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments