Saturday, October 19, 2024
Google search engine
HomeCrimeਲੱਖਾਂ ਰੁਪਏ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ

ਲੱਖਾਂ ਰੁਪਏ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ

ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਕਰਨ ਵਾਲੇ ਸ਼ਰਾਰਤੀ ਅਨਸਰ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਕਾਊਂਟਰ ’ਤੇ ਪੈਸੇ ਦਿੰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਦੁੱਖ ਭੰਜਨੀ ਬੇਰੀ ਵਿਖੇ ਕਲਰਕ ਰਛਪਾਲ ਸਿੰਘ ਡਿਊਟੀ ’ਤੇ ਸੀ, ਇਸ ਦੌਰਾਨ ਇਕ ਔਰਤ ਸਮੇਤ ਦੋ ਵਿਅਕਤੀ ਆਏ ਅਤੇ ਪੈਸੇ ਦੇ ਕੇ ਰਸੀਦ ਕਟਵਾਉਣ ਲੱਗੇ।

ਇਸੇ ਦੌਰਾਨ ਉਨ੍ਹਾਂ ਵਿੱਚੋਂ ਇਕ ਵਿਅਕਤੀ ਨੇ ਪੈਸੇ ਹੇਠਾਂ ਸੁੱਟ ਦਿੱਤੇ, ਜਿਵੇਂ ਹੀ ਡਿਊਟੀ ’ਤੇ ਮੌਜੂਦ ਕਲਰਕ ਦਾ ਧਿਆਨ ਇਸ ਵੱਲ ਗਿਆ ਤਾਂ ਦੂਜੇ ਵਿਅਕਤੀ ਨੇ ਕਾਊਂਟਰ ਵਿੱਚੋਂ 50-50 ਹਜ਼ਾਰ ਰੁਪਏ ਦੇ ਦੋ ਬੰਡਲ ਚੋਰੀ ਕਰ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਹੁਣ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਸ਼ੱਕੀ ਵਿਅਕਤੀ ਦੀ ਤਸਵੀਰ ਸਾਹਮਣੇ ਆਈ ਹੈ। ਪੁਲਸ ਵੱਲੋਂ ਔਰਤ ਸਮੇਤ 4 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫ਼ਿਲਹਾਲ ਇਕ ਹੀ ਵਿਅਕਤੀ ਸਾਹਮਣੇ ਆਇਆ ਹੈ, ਜਿਸ ਨੇ ਕਾਲੇ ਕੱਪੜੇ ਪਾਏ ਹੋਏ ਹਨ ਅਤੇ ਐਨਕਾਂ ਲਾਈਆਂ ਹੋਈਆਂ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments