ਹਾਲਾਂਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਵਿਚ 27 ਜੂਨ ਤੱਕ ਮਾਨਸੂਨ ਐਂਟਰੀ ਲੈਣ ਵਾਲਾ ਹੈ।
ਪੰਜਾਬ ਤੇ ਹਰਿਆਣਾ ਵਿਚ ਬੀਤੇ ਦਿਨੀਂ ਹਨੇਰੀ ਤੋਂ ਬਾਅਦ ਪਏ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ 22 ਜੂਨ ਨੂੰ ਵੀ ਕਈ ਥਾਵਾਂ ’ਤੇ ਟੁੱਟਵੀਂ ਕਿਣ-ਮਿਣ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਬਾਅਦ ਪਾਰਾ ਮੁੜ ਚੜ੍ਹ ਸਕਦਾ ਹੈ।
ਹਾਲਾਂਕਿ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਵਿਚ 27 ਜੂਨ ਤੱਕ ਮਾਨਸੂਨ ਐਂਟਰੀ ਲੈਣ ਵਾਲਾ ਹੈ। ਇਸ ਦੌਰਾਨ 26 ਜੂਨ ਸ਼ਾਮਲ ਹੋ ਹੀ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਇਸ ਨਾਲ ਹਿਮਾਚਲ ਪ੍ਰਦੇਸ਼ ਵਿਚ ਵੱਧ ਰਹੇ ਤਾਪਮਾਨ ਤੋਂ ਰਾਹਤ ਮਿਲੇਗੀ।
ਵਿਭਾਗ ਮੁਤਾਬਕ 26 ਜੂਨ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਬਦਲੇਗਾ। ਬਾਰਿਸ਼ ਵਿਚ ਪੰਜਾਬ ਦੇ ਮੋਹਾਲੀ, ਪਟਿਆਲਾ, ਸੰਗਰੂਰ, ਲੁਧਿਆਣਾ, ਫਰੀਦਕੋਟ, ਬਠਿੰਡਾ, ਮਲੇਰਕੋਟਲਾ, ਫਿਰੋਜ਼ਪੁਰ ਦਾ ਪਹਿਲਾਂ ਨੰਬਰ ਆ ਸਕਦਾ ਹੈ।
ਬੇ ਦੇ ਵੱਖ-ਵੱਖ ਹਿੱਸਿਆਂ ‘ਚ 26 ਜੂਨ ਤੇ 27 ਜੂਨ ਨੂੰ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਮਾਨਸੂਨ ਦੇ ਜੂਨ ਦੇ ਅੰਤ ਤੱਕ ਸੂਬੇ ਵਿੱਚ ਦਾਖਲ ਹੋਣ ਦੀ ਸੰਭਾਵਨਾ ਹੈ। ਇਸ ਵਾਰ ਮਾਨਸੂਨ ਦੌਰਾਨ ਸੂਬੇ ਵਿੱਚ ਬਾਰਸ਼ ਆਮ ਵਾਂਗ ਰਹਿਣ ਦੀ ਉਮੀਦ ਹੈ।
ਦੂਜੇ ਰਾਜਾਂ ‘ਚ ਕਿਹੋ ਜਿਹਾ ਰਹੇਗਾ ਮੌਸਮ?
ਸਕਾਈਮੇਟ ਵੈਦਰ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਬਿਹਾਰ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਦੱਖਣੀ ਉੜੀਸਾ, ਕੋਂਕਣ, ਗੋਆ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਉੱਤਰੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਲੱਦਾਖ, ਪੂਰਬੀ ਅਤੇ ਉੱਤਰ-ਪੱਛਮੀ ਰਾਜਸਥਾਨ, ਲਕਸ਼ਦੀਪ ਅਤੇ ਉੱਤਰ-ਪੂਰਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ।
ਮੌਸਮ ਵਿਭਾਗ ਦੇ ਅਨੁਸਾਰ, ਅਗਲੇ 5 ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਤੇਜ਼ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਉੱਤਰੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰਾਖੰਡ, ਰਾਇਲਸੀਮਾ, ਅੰਦਰੂਨੀ ਕਰਨਾਟਕ, ਬਿਹਾਰ, ਗੰਗਾ ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਲਕਸ਼ਦੀਪ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਗਰਜ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।