ਦਿੱਲੀ ਹਾਈ ਕੋਰਟ ਨੇ ਫਿਲਹਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਉਤੇ ਰੋਕ ਲਾ ਦਿੱਤੀ ਹੈ।
ਦਿੱਲੀ ਹਾਈ ਕੋਰਟ ਨੇ ਫਿਲਹਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਉਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜਦ ਤੱਕ ਵਿਸਤ੍ਰਿਤ ਸੁਣਵਾਈ ਨਾ ਹੋ ਜਾਵੇ, ਕੇਜਰੀਵਾਲ ਦੇ ਜ਼ਮਾਨਤ ਦੇ ਹੁਕਮ ਨੂੰ ਲਾਗੂ ਨਾ ਕੀਤਾ ਜਾਵੇ। ਕੁਝ ਸਮੇਂ ਬਾਅਦ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਰੋਕਣ ਲਈ ED ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਈਡੀ ਨੇ ਹੇਠਲੀ ਅਦਾਲਤ ਤੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਈਡੀ ਨੇ ਰਾਊਸ ਐਵੇਨਿਊ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਅਤੇ ਜ਼ਮਾਨਤ ‘ਤੇ ਰੋਕ ਲਗਾਉਣ ਦੀ ਮੰਗ ਕੀਤੀ।
ਦਰਅਸਲ, ਏਐਸਜੀ ਰਾਜੂ ਈਡੀ ਦੀ ਤਰਫ਼ੋਂ ਦਿੱਲੀ ਹਾਈ ਕੋਰਟ ਪਹੁੰਚੇ ਹਨ। ਫਿਲਹਾਲ ਉਹ ਆਪਣੀ ਪਟੀਸ਼ਨ ਲੈ ਕੇ ਵਿਕੇਸ਼ਨ ਵਾਲੇ ਜੱਜ ਦੇ ਸਾਹਮਣੇ ਹਨ। ਇਸ ਦੌਰਾਨ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਪੇਸ਼ ਹੋਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹਾਈ ਕੋਰਟ ਨਾਲ ਜੁੜੇ ਹੋਏ ਹੋਏ ਹਨ।
ਦੱਸ ਦਈਏ ਕਿ ਕੱਲ੍ਹ ਯਾਨੀ ਵੀਰਵਾਰ ਨੂੰ ਰਾਊਸ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਅਰਵਿੰਦ ਕੇਜਰੀਵਾਲ ਨੇ ਅੱਜ ਸ਼ਾਮ 4 ਵਜੇ ਤੱਕ ਤਿਹਾੜ ਜੇਲ੍ਹ ਤੋਂ ਬਾਹਰ ਆਉਣਾ ਸੀ।