ਉਨ੍ਹਾਂ ਕਿਹਾ ਕਿ ਪ੍ਰਦੀਪ ਕਲੇਰ ਦੇ ਪ੍ਰਗਟਾਵਿਆਂ ਤੋਂ ਬਾਅਦ ਉਸ ਦੇ ਦੋ ਹੋਰ ਭਗੌੜੇ ਸਾਥੀਆਂ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਵੀ ਕਾਬੂ ਕੀਤਾ ਜਾਣਾ ਚਾਹੀਦਾ ਸੀ
ਬੇਅਦਬੀ ਮਾਮਲਿਆਂ ’ਚ ਸ਼ਾਮਿਲ ਕੀਤੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੀ ਹਾਈ ਕੋਰਟ ਤੋਂ ਹੋਈ ਜ਼ਮਾਨਤ ਨੂੰ ਪੀੜਤ ਪਰਿਵਾਰ ਦੇ ਮੈਂਬਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਨਿਰਾਸ਼ਾਜਨਕ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਬੇਅਦਬੀ ਕਾਂਡ ਅਤੇ ਫਿਰ ਬਹਿਬਲ ਗੋਲੀ ਕਾਂਡ ਦੇ ਮਾਮਲੇ ਫਰੀਦਕੋਟ ਤੋਂ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ ਕੀਤੇ ਗਏ, ਜਿਸ ਦਾ ਸਿੱਖ ਜਥੇਬੰਦੀਆਂ ਨੇ ਡਟ ਕੇ ਵਿਰੋਧ ਕੀਤਾ ਪਰ ਹੁਣ ਪ੍ਰਦੀਪ ਕਲੇਰ ਦੀ ਹੋਈ ਜ਼ਮਾਨਤ ਨਾਲ ਸਰਕਾਰਾਂ ਇਹ ਸਿੱਧ ਕਰਨਾ ਚਾਹੁੰਦੀਆਂ ਹਨ ਕਿ ਸਿੱਖਾਂ ਨੂੰ ਨਿਆਂ ਪ੍ਰਣਾਲੀ ’ਤੇ ਯਕੀਨ ਕਰਨ ਦੀ ਕੋਈ ਜ਼ਰੂਰਤ ਨਹੀਂ।
ਉਨ੍ਹਾਂ ਕਿਹਾ ਕਿ ਪ੍ਰਦੀਪ ਕਲੇਰ ਦੇ ਪ੍ਰਗਟਾਵਿਆਂ ਤੋਂ ਬਾਅਦ ਉਸ ਦੇ ਦੋ ਹੋਰ ਭਗੌੜੇ ਸਾਥੀਆਂ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਵੀ ਕਾਬੂ ਕੀਤਾ ਜਾਣਾ ਚਾਹੀਦਾ ਸੀ ਪਰ ਉਸ ਦੀ ਜ਼ਮਾਨਤ ਨੇ ਪੀੜਤ ਪਰਿਵਾਰਾਂ, ਅਹਿਮ ਗਵਾਹਾਂ ਅਤੇ ਸਿੱਖਾਂ ਦੇ ਜ਼ਖਮਾਂ ’ਤੇ ਨਮਕ ਛਿੜਕਣ ਦਾ ਕੰਮ ਕੀਤਾ ਹੈ।
ਨਿਆਮੀਵਾਲਾ ਨੇ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਦੋਸ਼ੀਆਂ ਨੂੰ ਸਜ਼ਵਾਂ ਦਿਵਾਉਣ ਲਈ ਹੁਣ ਤਖਤਾਂ ਦੇ ਜਥੇਦਾਰਾਂ ਨੂੰ ਸਖ਼ਤ ਫ਼ੈਸਲੇ ਲੈਣੇ ਪੈਣਗੇ।