ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਅਮਨਜੋਤ ਸਿੰਘ ਬਿੱਲਾ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਅਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਦਰਜ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ
ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਵੱਲੋਂ ਖੁਦਕੁਸ਼ੀ ਕਰਨ ਲਈ ਆਪਣੀ ਗਰਦਨ ’ਤੇ ਕੱਟ ਲਗਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਕੇਂਦਰੀ ਜੇਲ੍ਹ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਨਜੋਤ ਸਿੰਘ ਉਰਫ ਬਿੱਲਾ ਉਰਫ ਅਮਨ ਪੁੱਤਰ ਹਰਪ੍ਰੀਤ ਸਿੰਘ ਵਾਸੀ ਬੁਲਾਰਾ ਨੇ ਕਿਸੇ ਨੋਕੀਲੀ ਚੀਜ ਨਾਲ ਆਪਣੀ ਗਰਦਨ ’ਤੇ ਆਤਮ ਹੱਤਿਆ ਦੇ ਇਰਾਦੇ ਨਾਲ ਕੱਟ ਲਗਾਉਣ ਦੀ ਕੋਸ਼ਿਸ਼ ਕੀਤੀ।
ਜਿਸ ਸਬੰਧੀ ਥਾਣਾ ਜੇਲ੍ਹ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਦੂਜੇ ਪਾਸੇ ਥਾਣੇ ਦੇ ਜਾਂਚ ਅਧਿਕਾਰੀ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਅਮਨਜੋਤ ਸਿੰਘ ਬਿੱਲਾ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਅਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਦਰਜ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਜਾਰੀ ਹੈ।