ਗੁਰਜੀਤ ਸਿੰਘ ਔਜਲਾ 2017 ਵਿੱਚ ਪਹਿਲੀ ਵਾਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣੇ ਸਨ।
ਅੰਮ੍ਰਿਤਸਰ ਤੋਂ ਤੀਜੀ ਵਾਰ ਜਿੱਤ ਕੇ ਲੋਕ ਸਭਾ ਪਹੁੰਚੇ ਗੁਰਜੀਤ ਸਿੰਘ ਔਜਲਾ ਨੇ ਅੱਜ ਸਹੁੰ ਚੁੱਕੀ। ਜੈ ਜਵਾਨ ਜੈ ਕਿਸਾਨ ਦੇ ਨਾਲ-ਨਾਲ ਜੈ ਸੰਵਿਧਾਨ ਦਾ ਨਾਅਰਾ ਵੀ ਦਿੱਤਾ। ਉਨ੍ਹਾਂ ਲੋਕ ਸਭਾ ਵਿੱਚ ਸਪੀਕਰ ਰਾਧਾ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਵਿੱਚ ਲੋਕ ਸਭਾ ਮੈਂਬਰੀ ਦੀ ਸਹੁੰ ਚੁੱਕੀ।
ਗੁਰਜੀਤ ਸਿੰਘ ਔਜਲਾ 2017 ਵਿੱਚ ਪਹਿਲੀ ਵਾਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣੇ ਸਨ। ਉਸ ਤੋਂ ਬਾਅਦ 2019 ਵਿੱਚ ਅਤੇ ਫਿਰ 2024 ਵਿੱਚ ਤੀਜੀ ਵਾਰ ਅੰਮ੍ਰਿਤਸਰ ਦੇ ਲੋਕਾਂ ਨੇ ਉਨ੍ਹਾਂ ਵਿੱਚ ਵਿਸ਼ਵਾਸ ਦਿਖਾਇਆ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਆਵਾਜ਼ ਬਣਾਇਆ।
ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਲਈ ਵੱਖ ਵੱਖ ਮੁੱਦੇ ’ਤੇ ਆਵਾਜ਼ ਉਠਾਈ ਸੀ। ਉਨ੍ਹਾਂ ਪਿਛਲੇ ਸਮੇ ਦੌਰਾਨ ਲੋਕ ਸਭਾ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਕਈ ਵਾਰ ਪੱਤਰ ਵੀ ਲਿਖੇ।
ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕਣ ਉਪਰੰਤ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਲਈ ਧੰਨਵਾਦੀ ਰਹਿਣਗੇ।