ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਕਿਰਪਾਲ ਸਿੰਘ ਨੇ ਗਸ਼ਤ ਦੇ ਦੌਰਾਨ
ਤਰਨਤਾਰਨ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਕੇ ਦੋ ਔਰਤਾਂ ਸਣੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਖਿਲਾਫ ਥਾਣਾ ਸਦਰ ਅਤੇ ਥਾਣਾ ਸਿਟੀ ਤਰਨਤਾਰਨ ਵਿਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤੇ ਗਏ ਹਨ।
ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਏਐੱਸਆਈ ਕਰਮਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਜੀਤ ਕੌਰ ਅਤੇ ਸੁਰਜੀਤ ਕੌਰ ਦੋਵੇਂ ਵਾਸੀ ਨੌਰੰਗਾਬਾਦ ਨੂੰ 10 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਕੰਡਾ ਅਤੇ 15 ਹਜਾਰ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ।
ਇਸੇ ਤਰ੍ਹਾਂ ਹੀ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਕਿਰਪਾਲ ਸਿੰਘ ਨੇ ਗਸ਼ਤ ਦੇ ਦੌਰਾਨ ਪਿੰਡ ਕੱਕਾ ਕੰਡਿਆਲਾ ਦੇ ਕੋਲੋਂ ਗੁਰਿੰਦਰਪਾਲ ਸਿੰਘ ਵਿੱਕੀ ਪੁੱਤਰ ਪਰਮਜੀਤ ਸਿੰਘ ਵਾਸੀ ਤਰਨਤਾਰਨ ਨਾਮਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।