ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ਼ ਕੀਤਾ ਮੁਕੱਦਮਾ ਦਰਜ
14 ਸਾਲ ਦੀ ਬੱਚੀ ਦੇ ਜਦ ਪੇਟ ਵਿੱਚ ਦਰਦ ਹੋਇਆ ਤਾਂ ਮਾਪੇ ਉਸਨੂੰ ਹਸਪਤਾਲ ਲੈ ਗਏ l ਜਾਂਚ ਤੋਂ ਬਾਅਦ ਡਾਕਟਰ ਨੇ ਜੋ ਕੁਝ ਦੱਸਿਆ ਉਹ ਸੁਣ ਕੇ ਪੂਰੇ ਪਰਿਵਾਰ ਦੇ ਹੋਸ਼ ਉੱਡ ਗਏ l ਮੈਡੀਕਲ ਜਾਂਚ ਤੋਂ ਪਤਾ ਲੱਗਾ ਕਿ ਲੜਕੀ ਕੁਝ ਹਫਤਿਆਂ ਦੀ ਗਰਭਵਤੀ ਹੈ l
ਨਬਾਲਗ ਨੇ ਮਾਪਿਆਂ ਨੂੰ ਦੱਸਿਆ ਕਿ ਦੋ ਮਹੀਨੇ ਪਹਿਲੋਂ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਉਸਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਿਆ ਅਤੇ ਮੂੰਹ ਤੇ ਹੱਥ ਰੱਖ ਕੇ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ l
ਪੱਖੋਵਾਲ ਰੋਡ ਦੇ ਇੱਕ ਪਿੰਡ ਦੇ ਰਹਿਣ ਵਾਲੀ ਪੀੜਤ ਬੱਚੀ ਦੀ ਮਾਂ ਨੇ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੀ ਬੇਟੀ ਨੇ ਉਹਨਾਂ ਨੂੰ ਦੱਸਿਆ ਕਿ ਦੋ ਮਹੀਨੇ ਪਹਿਲੋਂ ਉਹ ਘਰ ਦੇ ਕੋਲ ਪੈਂਦੀ ਇੱਕ ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈਣ ਗਈ ਸੀ l
ਲੜਕੀ ਦੇ ਮੁਤਾਬਕ ਰਸਤੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਮਿਲਿਆ ਜੋ ਜ਼ਬਰਦਸਤੀ ਉਸਨੂੰ ਆਪਣੇ ਨਾਲ ਲੈ ਗਿਆ l ਬੱਚੀ ਦੇ ਮੁਤਾਬਕ ਮੁਲਜਮ ਉਸਨੂੰ ਵਿਰਾਨ ਥਾਂ ਤੇ ਲੈ ਗਿਆ ਅਤੇ ਉਸਦੇ ਮੂੰਹ ਤੇ ਹੱਥ ਰੱਖ ਕੇ ਜਬਰ ਜਨਾਹ ਦੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾl ਬੁਰੀ ਤਰ੍ਹਾਂ ਡਰੀ ਬੱਚੀ ਨੇ ਇਸ ਸਬੰਧੀ ਮਾਪਿਆਂ ਨੂੰ ਕੁਝ ਨਾ ਦੱਸਿਆl
ਮੈਡੀਕਲ ਜਾਂਚ ਦੇ ਦੌਰਾਨ ਉਸ ਤੇ ਗਰਭਵਤੀ ਹੋਣ ਦਾ ਖੁਲਾਸਾ ਹੋਇਆ l ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮਾਪਿਆਂ ਦੀ ਸ਼ਿਕਾਇਤ ਤੇ ਅਣਪਛਾਤੇ ਮੁਲਜਮ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ l
ਪੁਲਿਸ ਦਾ ਕਹਿਣਾ ਹੈ ਕਿ ਪੜਤਾਲ ਕੀਤੀ ਜਾ ਰਹੀ ਹੈ ਜਲਦੀ ਹੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ l ਜਾਂਚ ਅਧਿਕਾਰੀ ਸਾਰਜ ਕੁਮਾਰ ਨੇ ਦੱਸਿਆ ਕਿ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੋਂ ਦੋ ਮਹੀਨੇ ਪੁਰਾਣੀ ਫੁਟੇਜ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ l