ਰਾਜ ਸਭਾ ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨਾਲ NEET ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਇਸ ਮਾਮਲੇ ‘ਤੇ ਚਰਚਾ ਹੋਣੀ ਚਾਹੀਦੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ NEET-UG ਅਤੇ UGC NET ਸਮੇਤ ਪ੍ਰੀਖਿਆਵਾਂ ਦੇ ਪੇਪਰ ਲੀਕ ਮਾਮਲਿਆਂ ਅਤੇ NTA ਦੀ ਅਸਫਲਤਾ ‘ਤੇ ਚਰਚਾ ਕਰਨ ਲਈ ਲੋਕ ਸਭਾ ਵਿੱਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਦੇ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ।
ਪ੍ਰਸਤਾਵ ਕਰਨਗੇ ਅਨੁਰਾਗ ਠਾਕੁਰ
ਹਮੀਰਪੁਰ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਲੋਕ ਸਭਾ ‘ਚ ਸਰਕਾਰ ਦੀ ਤਰਫੋਂ ਮਤਾ ਪੇਸ਼ ਕਰਨਗੇ। ਇਸ ਦੇ ਨਾਲ ਹੀ ਦਿੱਲੀ ਦੇ ਸੰਸਦ ਬੰਸੁਰੀ ਸਵਰਾਜ ਧੰਨਵਾਦ ਮਤੇ ਦਾ ਸਮਰਥਨ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕਰਨਗੇ। ਦੂਜੇ ਪਾਸੇ ਯੂਪੀ ਤੋਂ ਭਾਜਪਾ ਦੇ ਸੰਸਦ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਰਾਜ ਸਭਾ ਵਿੱਚ ਚਰਚਾ ਦੀ ਸ਼ੁਰੂਆਤ ਕਰਨਗੇ।