ਇਸ ਦੌਰਾਨ ਅਫਗਾਨਿਸਤਾਨ ਦੀ ਸਥਿਤੀ, ਯੂਕਰੇਨ ਟਕਰਾਅ ਅਤੇ SCO ਮੈਂਬਰ ਦੇਸ਼ਾਂ ਦਰਮਿਆਨ ਸਮੁੱਚੇ ਸੁਰੱਖਿਆ ਸਹਿਯੋਗ ਨੂੰ ਉਤਸ਼ਾਹਿਤ ਕਰਨ ‘ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਜਾਣਕਾਰੀ ਦਿੱਤੀ ਹੈ।
ਸ਼ੰਘਾਈ ਸਹਿਯੋਗ ਸੰਗਠਨ ਵਿੱਚ ਭਾਰਤ, ਚੀਨ, ਰੂਸ, ਪਾਕਿਸਤਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਸ਼ਾਮਲ ਹਨ। ਇਹ ਇੱਕ ਪ੍ਰਭਾਵਸ਼ਾਲੀ ਆਰਥਿਕ ਅਤੇ ਸੁਰੱਖਿਆ ਬਲਾਕ ਹੈ, ਜੋ ਸਭ ਤੋਂ ਵੱਡੇ ਅੰਤਰ-ਖੇਤਰੀ ਅੰਤਰਰਾਸ਼ਟਰੀ ਸੰਗਠਨਾਂ ਵਿੱਚੋਂ ਇੱਕ ਵਜੋਂ ਉਭਰਿਆ ਹੈ।
ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ ਕਜ਼ਾਕਿਸਤਾਨ
ਆਮ ਤੌਰ ‘ਤੇ ਪ੍ਰਧਾਨ ਮੰਤਰੀ ਐਸਸੀਓ ਸੰਮੇਲਨ ਵਿੱਚ ਹਿੱਸਾ ਲੈਂਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਿਖਰ ਸੰਮੇਲਨ ਦੀ ਸਫਲਤਾ ਲਈ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਏਵ ਨੂੰ ਭਾਰਤ ਦਾ ਪੂਰਾ ਸਮਰਥਨ ਜ਼ਾਹਰ ਕੀਤਾ।
ਕਜ਼ਾਕਿਸਤਾਨ ਮੌਜੂਦਾ ਚੇਅਰ ਦੇ ਤੌਰ ‘ਤੇ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਪਿਛਲੇ ਸਾਲ ਐਸਸੀਓ ਦਾ ਚੇਅਰਪਰਸਨ ਸੀ। ਇਸਨੇ ਪਿਛਲੇ ਸਾਲ ਜੁਲਾਈ ਵਿੱਚ ਇੱਕ ਵਰਚੁਅਲ ਫਾਰਮੈਟ ਵਿੱਚ SCO ਸਿਖਰ ਸੰਮੇਲਨ ਦੀ ਮੇਜ਼ਬਾਨੀ ਕੀਤੀ ਸੀ।