ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਦਿੱਤੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਸੀ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਤੋਂ ਬਾਅਦ ਜਦੋਂ 29 ਜੂਨ ਨੂੰ ਰਿਮਾਂਡ ਦੀ ਮਿਆਦ ਖਤਮ ਹੋਈ ਤਾਂ ਅਦਾਲਤ ਨੇ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਦਿੱਤੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਸੀ। ਫਿਲਹਾਲ ਉਹ ਦੋਵੇਂ ਮਾਮਲਿਆਂ ‘ਚ ਨਿਆਂਇਕ ਹਿਰਾਸਤ ‘ਚ ਹੈ।