ਦਿੱਲੀ ਹਾਈ ਕੋਰਟ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ ਹੈ।
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਗਵਾਈ ਵਾਲੇ ਬੈਂਚ ਨੇ ਕੀਤੀ। ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਹੈ।
ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਗਵਾਈ ਵਾਲੇ ਬੈਂਚ ਨੇ ਕੀਤੀ। ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਹੈ।