ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਚਾਹਵਾਨ ਨੌਜਵਾਨ ਉਠਾ ਸਕਦੇ ਹਨ ਲਾਭ
ਫੌਜ ਵਿੱਚ ਬਤੌਰ ਅਗਨੀਵੀਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਫਿਜੀਕਲ ਪ੍ਰੀਖਿਆ ਦੀ ਤਿਆਰੀ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਨੌਜਵਾਨ ਜੋ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਚੁੱਕੇ ਹਨ ਅਤੇ ਫਿਜੀਕਲ ਟੈਸਟ ਦੀ ਤਿਆਰੀ ਕਰਨਾ ਹੁੰਦੇ ਹਨ ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਮੁਫ਼ਤ ਤਿਆਰੀ ਕਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜੋ ਯੁਵਕ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ., ਬੀ.ਐਸ.ਐਫ. ਦੀ ਭਰਤੀ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਨੌਜਵਾਨ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਲਈ ਜ਼ਰੂਰੀ ਦਸਤਾਵੇਜ਼ ਦੀਆਂ ਫੋਟੋ ਕਾਪੀਆਂ ਜਿਵੇਂ ਅਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਅਤੇ ਆਨਲਾਈਨ ਰਜਿਸਟਰੇਸ਼ਨ ਦੀ ਫੋਟੋ ਕਾਪੀ ਲੈ ਕੇ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ।