Tuesday, October 15, 2024
Google search engine
HomeDeshPolitical News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ...

Political News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕਣਗੇ ਸਹੁੰ, ਮਿਲੀ ਚਾਰ ਦਿਨ ਦੀ ਪੈਰੋਲ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖਾਸਤ ’ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਹੈ।
ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਦੱਸ ਦਿੱਤੀਆਂ ਗਈਆਂ ਹਨ। ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੇ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾਇਆ। ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਮੰਗ ਕਰ ਰਹੇ ਸਨ।

ਇਸ ਸਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਪੱਤਰ ਵੀ ਲਿਖ ਕੇ ਸਹੁੰ ਚੁੱਕਣ ਲਈ ਕਿਹਾ ਗਿਆ ਸੀ। ਇਹ ਪੱਤਰ ਜੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਹੈ। ਇੱਥੋਂ ਪੰਜਾਬ ਸਰਕਾਰ ਅਤੇ ਫਿਰ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ। ਇਹ ਸਿਫ਼ਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ। ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੀਆਂ ਸਾਰੀਆਂ ਸ਼ਰਤਾਂ ਵੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤੀਆਂ ਗਈਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments