ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਕਰੀਬ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਚੇਤਾਵਨੀ ਦਿੱਤੀ ਕਿ ਉਹ ਸਾਡੇ ਨਾਲ ਪੰਗਾ ਨਾ ਲਵੇ। ਤੁਹਾਡੇ ਵਾਂਗ ਸਾਡੇ ਖ਼ਿਲਾਫ਼ ਨਸ਼ਾ ਤਸਕਰੀ ਦਾ ਕੋਈ ਐੱਨਡੀਪੀਐੱਸ ਕੇਸ ਨਹੀਂ ਹੈ। ਮਾਨ ਨੇ ਕਿਹਾ ਕਿ ਬਹਿਸ ਕਰਨ ਦੀ ਧਮਕੀ ਕਿਸੇ ਹੋਰ ਨੂੰ ਦਿਓ। ਸਾਡੇ ਨਾਲ ਜਦੋਂ ਮਰਜ਼ੀ ਬਹਿਸ ਕਰ ਲਓ, 5 ਤਰੀਕ ਦਾ ਇੰਤਜ਼ਾਰ ਕਿਉਂ ਕਰ ਰਹੇ ਹੋ, ਅੱਜ ਹੀ ਬਹਿਸ ਕਰ ਲਓ। ਮਾਨ ਨੇ ਕਿਹਾ ‘ਮੈਂ ਸ਼ੀਤਲ ਅੰਗੁਰਾਲ ਨੂੰ ਉਸ ਦੀਆਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਬਹੁਤ ਸਮਝਾਇਆ ਪਰ ਉਹ ਨਹੀਂ ਮੰਨੇ।
ਆਮ ਆਦਮੀ ਪਾਰਟੀ ’ਚ ਰਹਿੰਦਿਆਂ ਉਨ੍ਹਾਂ ਨੂੰ ਦੋ ਨੰਬਰ ਦੇ ਕੰਮ ਕਰਨ ’ਚ ਪਰੇਸ਼ਾਨੀ ਹੁੰਦੀ ਸੀ। ਇਸ ਲਈ ਉਹ ਭਾਜਪਾ ’ਚ ਸ਼ਾਮਲ ਹੋ ਗਿਆ ਕਿਉਂਕਿ ਭਾਜਪਾ ਭ੍ਰਿਸ਼ਟਾਚਾਰ ਨੂੰ ਖੁੱਲ੍ਹਾ ਹੱਥ ਦਿੰਦੀ ਹੈ। ਪਰ ਅਸੀਂ ਉਸ ਨੂੰ ਉੱਥੇ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦੇਵਾਂਗੇ। ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੱਛਮੀ ਵਿਧਾਨ ਸਭਾ ਦੇ ਨਕੋਦਰ ਚੌਕ ’ਤੇ ਮੇਨ ਰੋਡ ਅਵਤਾਰ ਨਗਰ ਸਮੇਤ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕੀਤੀਆਂ।
ਸ ਮੌਕੇ ‘ਆਪ’ ਉਮੀਦਵਾਰ ਮੋਹਿੰਦਰ ਭਗਤ ਤੇ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਸ਼ਮੂਲੀਅਤ ਕੀਤੀ। ਸ਼ੀਤਲ ਅੰਗੁਰਾਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੋ ਸਾਲ ਪਹਿਲਾਂ ਉਸ ਨੂੰ ਆਮ ਆਦਮੀ ਪਾਰਟੀ ਨੇ ਵਿਧਾਇਕ ਬਣਾਇਆ ਸੀ ਪਰ ਉਹ ਦਲ-ਬਦਲੂ ਤੇ ਲਾਲਚੀ ਨਿਕਲਿਆ। ਇਹ ਚੋਣ ਉਸ ਦੇ ਨਿੱਜੀ ਸਵਾਰਥ ਤੇ ਲਾਲਚ ਕਾਰਨ ਹੋ ਰਹੀ ਹੈ। ਉਨ੍ਹਾਂ ਅਸਤੀਫ਼ਾ ਦੇ ਕੇ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਇਸ ਚੋਣ ’ਚ ਹੋਈ ਧੋਖਾਧੜੀ ਦਾ ਬਦਲਾ ਲੈਣਾ ਚਾਹੀਦਾ ਹੈ।
ਆਮ ਆਦਮੀ ਪਾਰਟੀ ’ਚ ਰਹਿੰਦਿਆਂ ਉਨ੍ਹਾਂ ਨੂੰ ਦੋ ਨੰਬਰ ਦੇ ਕੰਮ ਕਰਨ ’ਚ ਪਰੇਸ਼ਾਨੀ ਹੁੰਦੀ ਸੀ। ਇਸ ਲਈ ਉਹ ਭਾਜਪਾ ’ਚ ਸ਼ਾਮਲ ਹੋ ਗਿਆ ਕਿਉਂਕਿ ਭਾਜਪਾ ਭ੍ਰਿਸ਼ਟਾਚਾਰ ਨੂੰ ਖੁੱਲ੍ਹਾ ਹੱਥ ਦਿੰਦੀ ਹੈ। ਪਰ ਅਸੀਂ ਉਸ ਨੂੰ ਉੱਥੇ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦੇਵਾਂਗੇ। ਬੁੱਧਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੱਛਮੀ ਵਿਧਾਨ ਸਭਾ ਦੇ ਨਕੋਦਰ ਚੌਕ ’ਤੇ ਮੇਨ ਰੋਡ ਅਵਤਾਰ ਨਗਰ ਸਮੇਤ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕੀਤੀਆਂ। ਇਸ ਮੌਕੇ ‘ਆਪ’ ਉਮੀਦਵਾਰ ਮੋਹਿੰਦਰ ਭਗਤ ਤੇ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਸ਼ੀਤਲ ਅੰਗੁਰਾਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੋ ਸਾਲ ਪਹਿਲਾਂ ਉਸ ਨੂੰ ਆਮ ਆਦਮੀ ਪਾਰਟੀ ਨੇ ਵਿਧਾਇਕ ਬਣਾਇਆ ਸੀ ਪਰ ਉਹ ਦਲ-ਬਦਲੂ ਤੇ ਲਾਲਚੀ ਨਿਕਲਿਆ। ਇਹ ਚੋਣ ਉਸ ਦੇ ਨਿੱਜੀ ਸਵਾਰਥ ਤੇ ਲਾਲਚ ਕਾਰਨ ਹੋ ਰਹੀ ਹੈ। ਉਨ੍ਹਾਂ ਅਸਤੀਫ਼ਾ ਦੇ ਕੇ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਇਸ ਚੋਣ ’ਚ ਹੋਈ ਧੋਖਾਧੜੀ ਦਾ ਬਦਲਾ ਲੈਣਾ ਚਾਹੀਦਾ ਹੈ।
ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਕਰੀਬ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਦੀ ਰੋਜ਼ਾਨਾ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਇਆ ਗਿਆ ਸੀ, ਜੋ ਇੱਥੇ ਵੋਟਾਂ ਮੰਗਣ ਲਈ ਆ ਰਹੇ ਹਨ। ਅਸੀਂ ਇਕ ਵਿਧਾਇਕ ਇਕ ਪੈਨਸ਼ਨ ਲਾਗੂ ਕੀਤੀ। 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਤੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ।
ਸਰਕਾਰ ਨੇ ਪਿਛਲੇ ਦੋ ਸਾਲਾਂ ’ਚ ਪੰਜਾਬ ਦੇ ਵਿਕਾਸ ਲਈ ਬਹੁਤ ਕੰਮ ਕੀਤੇ
ਮਹਿੰਦਰ ਭਗਤ ਆਪ ਉਮੀਦਵਾਰ ਮੋਹਿੰਦਰ ਭਗਤ ਨੇ ਇੱਥੇ ਆਏ ਲੋਕਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ਚ ਠਹਿਰਨ ਆਇਆ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ’ਚ ਪੰਜਾਬ ਦੇ ਵਿਕਾਸ ਲਈ ਬਹੁਤ ਕੰਮ ਕੀਤੇ ਹਨ, 10 ਤਰੀਕ ਨੂੰ ਝਾੜੂ ਦਾ ਬਟਨ ਦਬਾ ਕੇ ਉਨ੍ਹਾਂ ਦਾ ਹੌਸਲਾ ਵਧਾਓ।