ਸ਼ੰਭੂ ਬਾਰਡਰ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ।
ਸ਼ੰਭੂ ਬਾਰਡਰ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਬੀਤੀ 13 ਫਰਵਰੀ ਤੋਂ ਸ਼ੰਭੂ ਬਾਰਡਰ ‘ਤੇ ਬੈਰੀਕੇਡਿੰਗ ਕੀਤੀ ਗਈ ਸੀ। ਇਹ ਬੈਰੀਕੇਡਿੰਗ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੀਤੀ ਗਈ ਸੀ। ਹਾਲਾਂਕਿ ਅਜੇ ਵੀ ਉੱਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਸਬੰਧੀ ਹਾਈ ਕੋਰਚ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਖਨੌਰੀ ਬਾਰਡਰ ‘ਤੇ ਜਾਨ ਗੁਆਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਐੱਸਆਈਟੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਪੰਜ ਮਹੀਨਿਆਂ ਤੋਂ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਧਰਨਾ ਦੇ ਰਹੇ ਹਨ। ਇਸ ਕਾਰਨ ਸ਼ੰਭੂ ਬਾਰਡਰ ‘ਤੇ ਕੇਂਦਰੀ ਸੁਰੱਖਿਆ ਬਲ ਤੇ ਹਰਿਆਣਾ ਪੁਲਿਸ ਦੇ ਜਵਾਨ ਤਾਇਨਾਤ ਹਨ। ਇਸ ਕਾਰਨ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਦਾ ਕੁਝ ਹਿੱਸਾ ਬੰਦ ਕਰ ਦਿੱਤਾ ਗਿਆ ਸੀ।