Tuesday, October 15, 2024
Google search engine
HomeDeshPolitical News: ਸੁਖਬੀਰ ਬਾਦਲ ਨੇ ਜਥੇਦਾਰ ਤੇਜਿੰਦਰਪਾਲ ਸਿੰਘ ਖ਼ਿਲਾਫ਼ ਦੇਸ਼ ਧ੍ਰੋਹ ਦਾ...

Political News: ਸੁਖਬੀਰ ਬਾਦਲ ਨੇ ਜਥੇਦਾਰ ਤੇਜਿੰਦਰਪਾਲ ਸਿੰਘ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੰਗਾਨਗਰ ਦੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ। ਬਾਦਲ ਨੇ ਕਿਹਾ ਕਿ ਜਥੇਦਾਰ ਟਿੰਮਾ ਨੇ ਤਾਂ ਸਿਰਫ਼ ਸਿੱਖ ਕੌਮ ਖ਼ਿਲਾਫ਼ ਫ਼ਿਰਕੂ ਨਫ਼ਰਤ ਵਾਲੀਆਂ ਟਿੱਪਣੀਆਂ ਤੋਂ ਲੋਕਾਂ ਨੂੰ ਸੁਚੇਤ ਕੀਤਾ ਸੀ।

ਜਥੇਦਾਰ ਟਿੰਮਾ ਖ਼ਿਲਾਫ਼ ਦਰਜ ਇਸ ਝੂਠੇ ਤੇ ਬੇਬੁਨਿਆਦੀ ਕੇਸ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਹੜਾ ਵੀ ਕੋਈ ਸ਼ਾਂਤਮਈ ਤੇ ਦੇਸ਼ ਭਗਤ ਸਿੱਖ ਕੌਮ ਦੀਆਂ ਧਾਰਮਿਕ ਧਾਰਨਾਵਾਂ ਤੇ ਭਾਵਨਾਵਾਂ ਨੂੰ ਸੱਟ ਮਾਰਨ ਵੱਲ ਸੇਧਤ ਬਿਆਨਾਂ ਨੂੰ ਉਜਾਗਰ ਕਰੇ ਅਤੇ ਫ਼ਿਰਕੂ ਹਿੰਸਾ ਭੜਕਾਉਣ ਨੂੰ ਬੰਦ ਕਰਨ ਦੀ ਗੱਲ ਕਰੇ, ਉਸਦੇ ਖ਼ਿਲਾਫ਼ ਕੇਸ ਦਰਜ ਕਰਨਾ ਹੀ ਨਹੀਂ ਬਣਦਾ। ਬਾਦਲ ਨੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਬਾਦਲ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਟਿੰਮਾ ਦੇ ਬਿਆਨ ਵਿਚ ਇਕ ਵੀ ਸ਼ਬਦ ਅਜਿਹਾ ਨਹੀਂ ਜੋ ਕਿਸੇ ਵੀ ਤਰੀਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਖ਼ਿਲਾਫ਼ ਹੋਵੇ ਅਤੇ ਉਹਨਾਂ ਨੇ ਫ਼ਿਰਕੂ ਹਿੰਸਾ ਭੜਕਾਉਣ ਦੇ ਯਤਨ ਕਰਨ ਵਾਲਿਆਂ ਤੇ ਲੋਕਾਂ ਨੂੰ ਫ਼ਿਰਕੂ ਲੀਹਾਂ ’ਤੇ ਵੰਡਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਉਚ ਅਹੁਦਿਆਂ ’ਤੇ ਬੈਠੀਆਂ ਅਹਿਮ ਸ਼ਖ਼ਸੀਅਤਾਂ ਵੱਲੋਂ ਦਿੱਤੇ ਬਿਆਨਾਂ ਦੇ ਕਾਰਨ ਇਹ ਮਾੜੇ ਅਨਸਰ ਦੇਸ਼ ਭਗਤ ਸਿੱਖ ਕੌਮ ਦੇ ਖ਼ਿਲਾਫ਼ ਜ਼ਹਿਰ ਉਗਲਣ ਲੱਗ ਪਏ ਹਨ। ਰਾਜਸਥਾਨ ਸਰਕਾਰ ਨੂੰ ਇਸ ਫ਼ਿਰਕੂ ਧਰੁਵੀਕਰਨ ਨੂੰ ਰੋਕਣਾ ਚਾਹੀਦਾ ਹੈ ਨਾ ਕਿ ਇਸ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments