ਬੁੱਧਵਾਰ ਨੂੰ ਸੂਬੇ ਦੇ ਬਹੁਤੇ ਇਲਾਕਿਆਂ ’ਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ।
ਬੁੱਧਵਾਰ ਨੂੰ ਸੂਬੇ ਦੇ ਬਹੁਤੇ ਇਲਾਕਿਆਂ ’ਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਮੌਸਮ ਮਾਹਰਾਂ ਨੇ ਅਗਲੇ ਦੋ ਦਿਨਾਂ ’ਚ ਸੂਬੇ ’ਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਮੁਤਾਬਕ 11 ਜੁਲਾਈ ਨੂੰ ਸੂਬੇ ’ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 12 ਜੁਲਾਈ ਨੂੰ ਪੰਜਾਬ ਦੇ ਕੁਝ ਜ਼ਿਲਿ੍ਹਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਓਧਰ ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਨੂੰ ਪਠਾਨਕੋਟ 39.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ’ਚ ਸਭ ਤੋਂ ਗਰਮ ਰਿਹਾ। ਇਸ ਦੇ ਨਾਲ ਹੀ ਚੰਡੀਗੜ੍ਹ ’ਚ 37.2, ਲੁਧਿਆਣੇ ’ਚ 36.4 , ਪਟਿਆਲੇ ’ਚ 38.4, ਫ਼ਰੀਦਕੋਟ ’ਚ 38.0, ਐਸਬੀਐੱਸ ਨਗਰ ’ਚ 5.5, ਫ਼ਤਿਹਗੜ੍ਹ ਸਾਹਿਬ ’ਚ 37.6, ਫਿਰੋਜ਼ਪੁਰ ’ਚ 38.2 ਤੇ ਜਲੰਧਰ ’ਚ 38.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।