ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਤਰਫਾ ਜਿੱਤ ਦਰਜ ਕੀਤੀ ਹੈ।
ਪੰਜਾਬ ਅੰਦਰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕ ਤਰਫਾ ਫਤਵਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਜਲੰਧਰ ਪੱਛਮੀ ਤੋਂ 37325 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ੍ਹ 55246 ਵੋਟਾਂ ਪਈਆਂ ਹਨ ਜਦਕਿ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਲ 17921 ਵੋਟਾਂ ਨਾਲ ਦੂਜੇ ਨੰਬਰ ਉੱਤੇ ਰਹੇ। ਤੀਜੇ ਨੰਬਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਕੌਰ ਰਹੇ ਜਿਨ੍ਹਾਂ ਨੂੰ16757, ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਦੇ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ ਪਈਆਂ ਹਨ।
ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇੱਕ ਕੇਂਦਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇਖੇ ਗਏ। ਇਸੇ ਤਰ੍ਹਾਂ ਦੂਜੇ ਰਾਜਾਂ ਦੀਆਂ ਸੀਟਾਂ ‘ਤੇ ਵੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਕੁੱਲ 14 ਟੇਬਲਾਂ ਉੱਪਰ ਹੋ ਰਹੀ ਹੈ ਗਿਣਤੀ अ 13 ਰਾਊਂਡ ਵਿੱਚ ਹੋਵੇਗੀ ਗਿਣਤੀ
ਦੇਸ਼ ਦੇ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਉਪ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਵੱਖ-ਵੱਖ ਪਾਰਟੀਆਂ ਦੇ ਏਜੰਟ ਗਿਣਤੀ ਕੇਂਦਰਾਂ ‘ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਵਾਲੀ ਹੈ। ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਦੱਸ ਦੇਈਏ ਕਿ 10 ਜੁਲਾਈ ਨੂੰ ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਸ਼ਾਂਤੀਪੂਰਨ ਉਪ ਚੋਣਾਂ ਹੋਈਆਂ ਸਨ। ਪੰਜਾਬ ਦੀ ਇਕ, ਉੱਤਰਾਖੰਡ ਦੀ ਦੋ, ਹਿਮਾਚਲ ਪ੍ਰਦੇਸ਼ ਦੀ ਤਿੰਨ, ਪੱਛਮੀ ਬੰਗਾਲ ਦੀ ਚਾਰ ਅਤੇ ਬਿਹਾਰ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਦੀ ਇਕ-ਇਕ ਵਿਧਾਨ ਸਭਾ ਸੀਟ ‘ਤੇ ਉਪ ਚੋਣਾਂ ਹੋਈਆਂ। ਇਨ੍ਹਾਂ ਸਾਰੀਆਂ ਸੀਟਾਂ ‘ਤੇ ਕੁੱਲ 121 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਜ਼ਿਮਨੀ ਚੋਣ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸਮੇਤ ਕਈ ਦਿੱਗਜਾਂ ਸਮੇਤ ਕਈ ਆਗੂਆਂ ਨੇ ਆਪਣੀ ਕਿਸਮਤ ਅਜ਼ਮਾਈ ਹੈ।