UPSC ਨੇ ਪੂਜਾ ਖੇਡਕਰ ਨੂੰ ਉਸਦੀ ਉਮੀਦਵਾਰੀ ਰੱਦ ਕਰਨ ਅਤੇ ਭਵਿੱਖ ਦੀਆਂ ਪ੍ਰੀਖਿਆਵਾਂ/ਚੋਣਾਂ ਤੋਂ ਬਾਹਰ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ…
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਵਿਵਾਦਤ ਪ੍ਰੋਬੇਸ਼ਨਰੀ ਆਈਏਐੱਸ ਅਧਿਕਾਰੀ ਪੂਜਾ ਖੇਡਕਰ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। UPSC ਨੇ ਜਾਅਲੀ ਪਛਾਣ ਦੀ ਵਰਤੋਂ ਕਰ ਕੇ ਸਿਵਲ ਸਰਵਿਸਿਜ਼ ਇਮਤਿਹਾਨ ਵਿੱਚ ਸ਼ਾਮਲ ਹੋਣ ਲਈ ਖੇਡਕਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ।
ਇਸ ਦੇ ਨਾਲ ਹੀ, UPSC ਨੇ ਪੂਜਾ ਖੇਡਕਰ ਨੂੰ ਉਸਦੀ ਉਮੀਦਵਾਰੀ ਰੱਦ ਕਰਨ ਅਤੇ ਭਵਿੱਖ ਦੀਆਂ ਪ੍ਰੀਖਿਆਵਾਂ/ਚੋਣਾਂ ਤੋਂ ਬਾਹਰ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ 2023 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਖੇੜਕਰ ‘ਤੇ ਹਾਲ ਹੀ ‘ਚ ਪੁਣੇ ‘ਚ ਟਰੇਨਿੰਗ ਦੌਰਾਨ ਸੱਤਾ ਅਤੇ ਵਿਸ਼ੇਸ਼ ਅਧਿਕਾਰਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲੱਗਾ ਸੀ।