ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ NSA ਖਿਲਾਫ਼ ਹਾਈਕੋਰਟ ਵਿਚ ਪਹੁੰਚ ਕੀਤੀ ਹੈ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ NSA ਖਿਲਾਫ਼ ਹਾਈਕੋਰਟ ਵਿਚ ਪਹੁੰਚ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਹਟਾਉਣ ਦੀ ਅਪੀਲ ਕੀਤੀ ਹੈ।
ਇਸ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ। ਦੱਸ ਦਈਏ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅਤੇ ਉਸ ਉਪਰ ਐਨਐਸਏ ਲਗਾਇਆ ਸੀ।
ਅੰਮ੍ਰਿਤਪਾਲ ਸਿੰਘ ਨੇ ਐਨਐਸਏ ਖਿਲਾਫ਼ ਹਾਈਕੋਰਟ ‘ਚ ਦਾਖਲ ਆਪਣੀ ਪਟੀਸ਼ਨ ਵਿੱਚ ਇਸ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਇਸ ਨੂੰ ਰੱਦ ਕੀਤਾ ਜਾਵੇ।
ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਨ੍ਹਾਂ ਉਪਰ ਪੰਜਾਬ ਸਰਕਾਰ ਨੇ ਦੂਜੀ ਵਾਰ ਐਨਐਸਏ ਲਗਾਉਣ ਲਈ ਜਿਹੜੇ ਕਾਰਨ ਦੱਸੇ ਹਨ, ਉਹ ਗਲਤ ਹਨ। ਉਹ ਹੁਣ ਮੈਂਬਰ ਪਾਰਲੀਮੈਂਟ ਦੀ ਚੋਣ ਵੀ ਜਿੱਤ ਚੁੱਕੇ ਹਨ, ਜਿਸ ਲਈ ਐਨਐਸਏ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਪਟੀਸ਼ਨ ‘ਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਖ ਬਣਾਇਆ ਹੈ। ਹਾਈਕੋਰਟ ਇਸ ਪਟੀਸ਼ਨ ਉਤੇ ਹੁਣ ਅਗਲੇ ਹਫ਼ਤੇ ਸੁਣਵਾਈ ਕਰ ਸਕਦਾ ਹੈ।