ਮਾਨ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ ‘ਚ ਦੋ ਦਿਨ ਜਲੰਧਰ ਰਿਹਾ ਕਰਨਗੇ ਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਇੱਥੇ ਹੀ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਲਈ ਜਲੰਧਰ ਆ ਰਹੇ ਹਨ। ਦਰਅਸਲ ਮਾਨ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ ‘ਚ ਦੋ ਦਿਨ ਜਲੰਧਰ ਰਿਹਾ ਕਰਨਗੇ ਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਇੱਥੇ ਹੀ ਕੀਤੇ ਜਾਣਗੇ। ਇਸੇ ਵਾਅਦੇ ਨੂੰ ਪੂਰਾ ਕਰਨ ਦੇ ਮਕਸਦ ਨਾਲ ਉਹ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਹੇ ਹਨ। ਇਹ ਜਾਣਕਾਰੀ ਉਨ੍ਹਾਂ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਹੈ।
ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ ‘ਚ ਦੋ ਦਿਨ ਜਲੰਧਰ ਰਿਹਾ ਕਰਾਂਗੇ ਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਏਥੇ ਹੀ ਹੋਣਗੇ…ਤੁਹਾਡੇ ਨਾਲ ਕੀਤੇ ਵਾਅਦੇ ਮੁਤਾਬਕ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਿਹਾ ਹਾਂ…