25ਵੇਂ ਕਾਰਗਿਲ ਵਿਜੈ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਰਗਿਲ ਯੁੱਧ ਸਮਾਰਕ ‘ਤੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
25ਵੇਂ ਕਾਰਗਿਲ ਵਿਜੈ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਰਗਿਲ ਯੁੱਧ ਸਮਾਰਕ ‘ਤੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪੀਐੱਮ ਮੋਦੀ ਵਾਰ ਮੈਮੋਰੀਅਲ ਪਹੁੰਚ ਕੇ ਜਵਾਨਾਂ ਨੂੰ ਸੰਬੋਧਨ ਕੀਤਾ। 1999 ‘ਚ ਭਾਰਤ-ਪਾਕਿਸਤਾਨ ਜੰਗ ‘ਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਯਾਦ ਕਰਦਿਆਂ ਪੀਐੱਮ ਮੋਦੀ ਨੇ ਪਾਕਿਸਤਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ।
ਪਾਕਿਸਤਾਨ ਨੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ: ਮੋਦੀ
ਪੀਐਮ ਮੋਦੀ ਨੇ ਕਿਹਾ, ‘ਪਾਕਿਸਤਾਨ ਨੇ ਜਿੰਨੀਆਂ ਵੀ ਮਾੜੀਆਂ ਕੋਸ਼ਿਸ਼ਾਂ ਕੋਸ਼ਿਸ਼ਾਂ ਕੀਤੀਆਂ ਹਨ, ਉਸ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਹੈ। ਪਾਕਿਸਤਾਨ ਨੇ ਆਪਣੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ। ਉਹ ਅੱਤਵਾਦ ਅਤੇ ਪ੍ਰੌਕਸੀ ਯੁੱਧ ਦੀ ਮਦਦ ਨਾਲ ਆਪਣੇ ਆਪ ਨੂੰ ਪ੍ਰਸੰਗਿਕ ਰੱਖਣ ਦੀ ਕੋਸ਼ਿਸ਼ ਕਰ ਰਿਹਾ ਹੈ।’
ਪਾਕਿਸਤਾਨ ਦੇ ਨਾਪਾਕ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ
ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਅੱਜ ਮੈਂ ਅਜਿਹੀ ਥਾਂ ਤੋਂ ਬੋਲ ਰਿਹਾ ਹਾਂ, ਜਿੱਥੇ ਅੱਤਵਾਦ ਦੇ ਆਕਾ ਮੇਰੀ ਆਵਾਜ਼ ਸਿੱਧੀ ਸੁਣ ਸਕਦੇ ਹਨ, ਮੈਂ ਅੱਤਵਾਦ ਦੇ ਇਨ੍ਹਾਂ ਸਰਪ੍ਰਸਤਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੇ ਨਾਪਾਕ ਇਰਾਦੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਸਾਡੇ ਜਵਾਨ ਪੂਰੀ ਤਾਕਤ ਨਾਲ ਅੱਤਵਾਦ ਨੂੰ ਕੁਚਲ ਦੇਣਗੇ ਅਤੇ ਦੁਸ਼ਮਣ ਨੂੰ ਮੂੰਹਤੋੜ ਜਵਾਬ ਦਿੱਤਾ ਜਾਵੇਗਾ।