Tuesday, October 15, 2024
Google search engine
HomeDeshPunjab Weather Update: ਪੰਜਾਬ 'ਚ ਸੋਕੇ ਦੀ ਮਾਰ! ਦੇਸ ਦੇ 9 ਸੂਬੇ...

Punjab Weather Update: ਪੰਜਾਬ ‘ਚ ਸੋਕੇ ਦੀ ਮਾਰ! ਦੇਸ ਦੇ 9 ਸੂਬੇ ਰੈੱਡ ਜ਼ੋਨ ‘ਚ ਸ਼ਾਮਲ

ਪੰਜਾਬ ਵਿੱਚ ਪਿਛਲੇ ਸਾਲ ਹੜ੍ਹਾਂ ਨੇ ਤਬਾਹੀ ਮਚਾਈ ਸੀ ਪਰ ਇਸ ਸਾਲ ਸੋਕੇ ਦੀ ਹਾਲਤ ਬਣ ਗਈ ਹੈ।

ਪੰਜਾਬ ਵਿੱਚ ਪਿਛਲੇ ਸਾਲ ਹੜ੍ਹਾਂ ਨੇ ਤਬਾਹੀ ਮਚਾਈ ਸੀ ਪਰ ਇਸ ਸਾਲ ਸੋਕੇ ਦੀ ਹਾਲਤ ਬਣ ਗਈ ਹੈ। ਪੰਜਾਬ ਵੀ ਘੱਟ ਬਾਰਸ਼ ਤੋਂ ਪੀੜਤ ਨੌਂ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ ਸੋਕੇ ਦੀ ਸਥਿਤੀ ਬਣੀ ਹੋਈ ਹੈ। 1 ਜੂਨ ਤੋਂ ਇੱਥੇ 44 ਫੀਸਦੀ ਘੱਟ ਬਾਰਸ਼ ਦਰਜ ਕੀਤੀ ਜਾ ਰਹੀ ਹੈ ਜਿਸ ਨਾਲ ਸੂਬੇ ਦੀਆਂ ਚਿੰਤਾਵਾਂ ਵਧ ਗਈਆਂ ਹਨ।

ਮੌਸਮ ਵਿਭਾਗ ਮੁਤਾਬਕ ਆਮ ਤੌਰ ‘ਤੇ ਪੰਜਾਬ ਅੰਦਰ 184.8 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਇਸ ਵਾਰ ਇੱਥੇ ਸਿਰਫ਼ 103.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਬਿਹਾਰ, ਝਾਰਖੰਡ, ਨਾਗਾਲੈਂਡ, ਮਨੀਪੁਰ ਤੇ ਮਿਜ਼ੋਰਮ ਅਜਿਹੇ ਰਾਜ ਹਨ ਜਿਨ੍ਹਾਂ ਨੂੰ ਆਈਐਮਡੀ ਨੇ ਰੈੱਡ ਜ਼ੋਨ ਵਿੱਚ ਰੱਖਿਆ ਹੈ।

ਉਧਰ, ਪੰਜਾਬ ਅੰਦਰ ਗਰਮੀ ਤੇ ਹੁੰਮਸ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਵੀਰਵਾਰ ਨੂੰ ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਇਸ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਸਵੇਰੇ 9 ਵਜੇ ਤੱਕ ਅੰਮ੍ਰਿਤਸਰ ਤੇ ਮੁਹਾਲੀ ਦੇ ਆਸ-ਪਾਸ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ 27.1 ਮਿਲੀਮੀਟਰ, ਪਠਾਨਕੋਟ ਵਿੱਚ 23.6 ਮਿਲੀਮੀਟਰ, ਬਰਨਾਲਾ ਵਿੱਚ 2.5 ਮਿਲੀਮੀਟਰ ਤੇ ਰੋਪੜ ਵਿੱਚ 3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਜਦੋਂਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ 25 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments