ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਤੋਂ ਪਹਿਲਾਂ ਪਹਿਲਾਂ ਲੱਗ ਰਿਹਾ ਹੈ ਕਿ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ।
ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਤੋਂ ਪਹਿਲਾਂ ਪਹਿਲਾਂ ਲੱਗ ਰਿਹਾ ਹੈ ਕਿ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਨ ਸਰਕਾਰ ਨੂੰ ਇੱਕ ਪੱਤਰ ਭੇਜਿਆ ਗਿਆ ਹੈ।
ਇਸ ਪੱਤਰ ਵਿੱਚ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਭਵਿੱਖ ਦੀਆਂ ਚੋਣਾਂ ਲਈ ਪੰਚ-ਸਰਪੰਚ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ।
ਰਾਜ ਚੋਣ ਕਮਿਸ਼ਨ ਨੇ ਪੱਤਰ ਵਿੱਚ ਕਿਹਾ ਗਿਆ ਹੈ ਕਿ s.11 (5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਜਾਵੇ, ਤਾਂ ਜੋ ਚੋਣਾਂ ਸਮੇਂ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਪੰਚਾਇਤ ਵਿਭਾਗ ਦੀ ਤਰਫ਼ੋਂ ਫਰਵਰੀ ਵਿੱਚ ਉਨ੍ਹਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ, ਜਿਨ੍ਹਾਂ ਦਾ ਕਾਰਜਕਾਲ ਪੰਜ ਸਾਲ ਪੂਰਾ ਹੋ ਗਿਆ ਸੀ। ਸਾਲ 2018 ਵਿੱਚ ਕਾਂਗਰਸ ਸਰਕਾਰ ਵੇਲੇ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਸਮੇਂ 13276 ਸਰਪੰਚ ਅਤੇ 83831 ਪੰਚ ਚੁਣੇ ਗਏ ਸਨ।
ਇਸ ਦੇ ਨਾਲ ਹੀ ਇਸ ਤੋਂ ਬਾਅਦ ਅਧਿਕਾਰੀ ਖੁਦ ਹੀ ਪੰਚਾਇਤਾਂ ਦੇ ਕਾਰਜਕਾਰੀ ਅਧਿਕਾਰੀ ਨਿਯੁਕਤ ਹੋ ਗਏ। ਵੋਟਰ ਸੂਚੀਆਂ ਅਤੇ ਹੋਰ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਅਜਿਹੇ ‘ਚ ਉਮੀਦ ਹੈ ਕਿ ਇਸ ਦਿਸ਼ਾ ‘ਚ ਜਲਦ ਹੀ ਕਾਰਵਾਈ ਹੋ ਸਕਦੀ ਹੈ।
ਪੰਜਾਬ ਵਿੱਚ ਚਾਰ ਥਾਵਾਂ ਤੋਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵੀ ਹੋਣ ਜਾ ਰਹੀਆਂ ਹਨ। ਉਮੀਦ ਹੈ ਕਿ ਇਹ ਅਕਤੂਬਰ ਦੇ ਆਖਰੀ ਹਫ਼ਤੇ ਤੱਕ ਹੋ ਸਕਦੀਆਂ ਹਨ। ਜਿਸ ਵਿੱਚ ਹੁਸ਼ਿਆਰਪੁਰ ਦਾ ਚੱਬੇਵਾਲ, ਗੁਰਦਾਸਪੁਰ ਦਾ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਹਨ।