ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੇ ਇਸੇ ਮਾਮਲੇ ’ਚ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ।
ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੇ ਇਸੇ ਮਾਮਲੇ ’ਚ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ।
ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਸੀਬੀਆਈ ਦੀ ਟੀਮ ਨੇ ਇਸ ਮਾਮਲੇ ਵਿਚ 26 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।
ਕਵਿਤਾ ਦੀ ਪਟੀਸ਼ਨ ‘ਤੇ ਸੁਣਵਾਈ 7 ਅਗਸਤ ਤੱਕ ਮੁਲਤਵੀ
ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 7 ਅਗਸਤ ਤਕ ਮੁਲਤਵੀ ਕਰ ਦਿੱਤੀ ਹੈ। ਵਕੀਲ ਨੇ ਬਹਿਸ ਲਈ ਸਮਾਂ ਮੰਗਿਆ ਹੈ। ਉਸ ਨੇ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿਚ ਡਿਫਾਲਟ ਜ਼ਮਾਨਤ ਦੀ ਮੰਗ ਕੀਤੀ ਹੈ।