ਵਿਜੀਲੈਂਸ ਬਿਊਰੋ ਬਰਨਾਲਾ ਵਲੋਂ ਧੋਖਾਧੜੀ ਕਰਨ ਦੇ ਦੋਸ਼ ਹੇਠ ਦੀ ਹਮੀਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਦੇ ਪ੍ਰਧਾਨ ਤੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਬਰਨਾਲਾ ਵਲੋਂ ਧੋਖਾਧੜੀ ਕਰਨ ਦੇ ਦੋਸ਼ ਹੇਠ ਦੀ ਹਮੀਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਦੇ ਪ੍ਰਧਾਨ ਤੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਡੀਐੱਸਪੀ ਵਿਜੀਲੈਂਸ ਬਿਊਰੋ ਬਰਨਾਲਾ ਪਰਮਿੰਦਰ ਸਿੰਘ ਦੀ ਸੁਪਰਵੀਜ਼ਨ ਹੇਠ ਜਗਤਾਰ ਸਿੰਘ ਸਕੱਤਰ ਦੀ ਹਮੀਦੀ ਬਹੁਮੰਤਵੀ ਖੇਤੀਬਾੜੀ ਸਭਾ ਲਿਮਟਿਡ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਖ਼ਿਲਾਫ਼ ਦਰਜ ਮਾਮਲੇ ’ਚ ਅਗਲੇਰੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਪੁੱਤਰ ਹਰਨੇਕ ਸਿੰਘ, ਮੈਂਬਰ ਕੇਵਲ ਸਿੰਘ ਪੁੱਤਰ ਗੁਰਦੇਵ ਸਿੰਘ ਤੇ ਮੈਂਬਰ ਸੁਰਜੀਤ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਵਲੋਂ ਨਿਯਮਾਂ ਦੀ ਉਲੰਘਣਾ ਕਰਦਿਆਂ ਸਭਾ ’ਚ ਆਉਣ ਵਾਲੇ ਸਾਮਾਨ ਜਿਵੇਂਕਿ ਜ਼ਰੂਰੀ ਵਸਤਾਂ ਤੇ ਖਾਦਾਂ ਦੀਆਂ ਬਿਲਟੀਆਂ ’ਤੇ ਆਪਣੇ ਦਸਤਖ਼ਤ ਕੀਤੇ, ਜਦਕਿ ਸਭਾ ’ਚ ਕੋਈ ਵੀ ਸਾਮਾਨ ਹਾਸਲ ਕਰਨ ਦੀ ਡਿਊਟੀ ਸਿਰਫ਼ ਸਭਾ ਦੇ ਸਕੱਤਰ ਦੀ ਬਣਦੀ ਹੈ।
ਜਿਸ ਤਹਿਤ ਇਸ ਕੇਸ ’ਚ ਉਕਤ ਵਿਅਕਤੀ ਵੀ ਮੁੱਖ ਮੁਲਜ਼ਮ ਜਗਤਾਰ ਸਿੰਘ ਸਕੱਤਰ ਵਲੋਂ ਕੀਤੇ ਗਏ ਜੁਰਮ ਦੇ ਬਰਾਬਰ ਦੇ ਭਾਗੀਦਾਰ ਹਨ। ਜਿਸ ਤਹਿਤ ਵਿਜੀਲੈਂਸ ਬਿਊਰੋ ਬਰਨਾਲਾ ਵਲੋਂ ਪ੍ਰਧਾਨ ਦਰਸ਼ਨ ਸਿੰਘ, ਮੈਂਬਰ ਕੇਵਲ ਸਿੰਘ ਤੇ ਮੈਂਬਰ ਸੁਰਜੀਤ ਸਿੰਘ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰਦਿਆਂ ਜੁਰਮ ’ਚ ਵਾਧਾ ਕੀਤਾ ਹੈ। ਇੰਸ. ਗੁਰਮੇਲ ਸਿੰਘ ਨੇ ਅੱਗੇ ਕਿਹਾ ਕਿ ਮਾਮਲੇ ਦੀ ਹੋਰ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ।