ਇੰਟਰਨੈੱਟ ਮੀਡੀਆ ਇੰਸਟਾਗ੍ਰਾਮ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦੇਣ ਦੇ ਮਾਮਲੇ ‘ਚ ਆਈਬੀ ਦੀ ਤਿੰਨ ਮੈਂਬਰੀ ਟੀਮ ਨੇ ਰਾਜਸਥਾਨ ਦੇ ਦੇਗ ਜ਼ਿਲ੍ਹੇ ‘ਚ ਛਾਪਾ ਮਾਰ ਕੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੰਟਰਨੈੱਟ ਮੀਡੀਆ ਇੰਸਟਾਗ੍ਰਾਮ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦੇਣ ਦੇ ਮਾਮਲੇ ‘ਚ ਆਈਬੀ ਦੀ ਤਿੰਨ ਮੈਂਬਰੀ ਟੀਮ ਨੇ ਰਾਜਸਥਾਨ ਦੇ ਦੇਗ ਜ਼ਿਲ੍ਹੇ ‘ਚ ਛਾਪਾ ਮਾਰ ਕੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਪਹਾੜੀ ਥਾਣੇ ਲਿਆਂਦਾ ਗਿਆ ਅਤੇ ਪੁੱਛਗਿੱਛ ਕੀਤੀ।
ਨੌਜਵਾਨਾਂ ਦੇ ਨਾਂ ਰਾਹੁਲ ਮੀਓ ਅਤੇ ਸ਼ਾਕਿਰ ਮੇਓ ਹਨ। ਪੁਲਿਸ ਅਨੁਸਾਰ ਇਹ ਦੋਵੇਂ ਨੌਜਵਾਨ ਸਾਈਬਰ ਧੋਖਾਧੜੀ ਵੀ ਕਰਦੇ ਹਨ। ਪਤਾ ਲੱਗਾ ਹੈ ਕਿ ਪੀਐਮ ਮੋਦੀ ਨੂੰ ਇੰਸਟਾਗ੍ਰਾਮ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀਆਂ ਸਰਗਰਮ ਹੋ ਗਈਆਂ ਸਨ।
ਦੱਸ ਦੇਈਏ ਕਿ ਜਿਸ ਵਿਅਕਤੀ ਦੇ ਫੋਨ ਤੋਂ ਪੀਐਮ ਨੂੰ ਧਮਕੀ ਦਿੱਤੀ ਗਈ ਸੀ, ਉਸ ਨੇ ਰਾਜਸਥਾਨ ਦੇ ਪਿੰਡ ਦਹਾਨਾ ਵਿੱਚ ਇੱਕ ਹੋਰ ਵਿਅਕਤੀ ਨਾਲ ਵੀ ਫੋਨ ਰਾਹੀਂ ਸੰਪਰਕ ਕੀਤਾ ਸੀ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਆਈਬੀ ਟੀਮ ਨੇ ਉਕਤ ਸਥਾਨ ‘ਤੇ ਛਾਪਾ ਮਾਰ ਕੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।