ਢੀਂਡਸਾ ਨੇ ਇਕ ਬਿਆਨ ਵਿਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਪ੍ਰਦੇਸ਼ (Himachal Pradesh)ਜਿਹੜੀਆਂ ਘਟਨਾਵਾਂ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਹਨ ਉਹ ਕਾਫੀ ਸਮਾਂ ਪਹਿਲਾਂ ਹੋਈਆਂ ਸਨ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ( Parminder Singh Dhindsa) ਨੇ ਸੁਖਬੀਰ ਸਿੰਘ ਬਾਦਲ(Sukhbir Badal) ’ਤੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਫੋਟੋ ਖਿਚਵਾ ਕੇ ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ ਕਰਨ ਦਾ ਦੋਸ਼ ਲਾਇਆ ਹੈ। ਢੀਂਡਸਾ ਨੇ ਇਕ ਬਿਆਨ ਵਿਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਪ੍ਰਦੇਸ਼ (Himachal Pradesh)ਜਿਹੜੀਆਂ ਘਟਨਾਵਾਂ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਹਨ ਉਹ ਕਾਫੀ ਸਮਾਂ ਪਹਿਲਾਂ ਹੋਈਆਂ ਸਨ। ਸਾਬਕਾ ਵਿੱਤ ਮੰਤਰੀ ਨੇ ਕਿਹਾ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਸੁਖਬੀਰ ਆਪਣੇ ਹਿਮਾਚਲ ਵਿਚ ਬਿਜਨੈੱਸ ਦੇ ਸਬੰਧ ਵਿਚ ਮੁੱਖ ਮੰਤਰੀ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਇਸ ਗੱਲ ਨੂੰ ਜਾਣ ਚੁੱਕੇ ਹਨ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਪ੍ਰਧਾਨ ਦੇ ਤੌਰ ਤੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੰਜਾਬੀਆਂ ਤੇ ਸਿੱਖਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਨਾ ਕਰਨ, ਕਿਉਂਕਿ ਪੰਜਾਬ ਦੇ ਲੋਕ ਸਾਰੀਆਂ ਗੱਲਾਂ ਤੋਂ ਭਲੀ ਭਾਂਤ ਜਾਣੂ ਹਨ।