Shri Sidh Baba Sodal Mandir ਵਿਖੇ ਕਮੇਟੀ ਪ੍ਰਧਾਨ ਯਸ਼ਪਾਲ ਠਾਕੁਰ ਤੇ ਉਪ ਪ੍ਰਧਾਨ ਓਮ ਪ੍ਰਕਾਸ਼ ਸੱਪਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਵਿਸ਼ਵ ਪ੍ਰਸਿੱਧ ਸ੍ਰੀ ਸਿੱਧ ਬਾਬਾ ਸੋਢਲ ਮੇਲਾ (Baba Sodal Mela 2024) 17 ਸਤੰਬਰ ਨੂੰ ਅਨੰਤ ਚੌਦਸ (Anant Chaudas) ਵਾਲੇ ਦਿਨ ਮਨਾਇਆ ਜਾਵੇਗਾ। ਇਸ ਸਬੰਧੀ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਤਾਲਾਬ ਕਾਰਸੇਵਾ ਕਮੇਟੀ ਵੱਲੋਂ ਬਾਬਾ ਜੀ ਦਾ ਝੰਡਾ ਚੜ੍ਹਾਉਣ ਦੀ ਰਸਮ 18 ਅਗਸਤ ਨੂੰ ਅਦਾ ਕੀਤੀ ਜਾਵੇਗੀ।
ਉਕਤ ਫੈਸਲਾ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਕਮੇਟੀ ਪ੍ਰਧਾਨ ਯਸ਼ਪਾਲ ਠਾਕੁਰ ਤੇ ਉਪ ਪ੍ਰਧਾਨ ਓਮ ਪ੍ਰਕਾਸ਼ ਸੱਪਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਦੌਰਾਨ ਯਸ਼ਪਾਲ ਠਾਕੁਰ ਤੇ ਓਮਪ੍ਰਕਾਸ਼ ਸੱਪਲ ਨੇ ਦੱਸਿਆ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਸਬੰਧ ‘ਚ 16 ਸਤੰਬਰ ਨੂੰ ਮੰਦਰ ਦੇ ਵਿਹੜੇ ‘ਚ ਭਗਵਤੀ ਜਾਗਰਣ ਕਰਵਾਇਆ ਜਾਵੇਗਾ।
ਇਸੇ ਤਰ੍ਹਾਂ ਮੇਲੇ ਦਾ ਰਸਮੀ ਉਦਘਾਟਨ 17 ਸਤੰਬਰ ਨੂੰ ਸਵੇਰੇ ਹਵਨ ਯੱਗ ਨਾਲ ਕੀਤਾ ਜਾਵੇਗਾ। ਇਸ ਦੌਰਾਨ ਸਾਰਾ ਦਿਨ ਮਹਿਲਾ ਸੰਕੀਰਤਨ ਮੰਡਲੀ ਦੀਆਂ ਮੈਂਬਰ ਸ਼੍ਰੀ ਸਿੱਧ ਬਾਬਾ ਸੋਢਲ ਦੀ ਮਹਿਮਾ ਦਾ ਗੁਣਗਾਨ ਕਰਨਗੀਆਂ। ਕਮੇਟੀ ਵੱਲੋਂ ਵੱਖ-ਵੱਖ ਪ੍ਰਕਾਰ ਦੇ ਪਕਵਾਨਾਂ ਦਾ ਭੰਡਾਰਾ ਦਿਨ ਭਰ ਜਾਰੀ ਰਹੇਗਾ। ਕਮੇਟੀ ਵੱਲੋਂ ਸ਼ਹਿਰ ਦੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਿਸ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।