ਜਲੰਧਰ ਵਿਖੇ ਏ. ਜੀ. ਆਈ. ਫਲੈਟ ਜਲੰਧਰ ਹਾਈਟਸ ਦੇ ਐੱਮ. ਬਲਾਕ ਦੇ ਵਸਨੀਕ ਪ੍ਰਾਪਰਟੀ ਕਾਰੋਬਾਰੀ ਦੀ 5ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਰਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਤੇਸ਼ ਕੋਹਲੀ ਵਜੋਂ ਹੋਈ ਹੈ, ਜੋਕਿ ਪ੍ਰਾਪਰਟੀ ਕਾਰੋਬਾਰੀ ਸੀ। ਜਲੰਧਰ ਹਾਈਟਸ ਪੁਲਸ ਚੌਂਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਰਿਤੇਸ਼ ਕੋਹਲੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰੀ ਸੱਚਾਈ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਰਿਤੇਸ਼ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਸੁਣਨ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਰਿਤੇਸ਼ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।