Tuesday, October 15, 2024
Google search engine
HomeDeshSupreme Court ਤੋਂ Arvind Kejriwal ਨੂੰ ਨਹੀਂ ਮਿਲੀ ਰਾਹਤ, ਹੁਣ 23 ਅਗਸਤ...

Supreme Court ਤੋਂ Arvind Kejriwal ਨੂੰ ਨਹੀਂ ਮਿਲੀ ਰਾਹਤ, ਹੁਣ 23 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ( Excise Policy Case) ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਸੀਬੀਆਈ ਤੋਂ 23 ਅਗਸਤ ਤੱਕ ਜਵਾਬ ਮੰਗਿਆ ਹੈ ਤੇ ਉਸ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਸੰਜੇ ਸਿੰਘ ਤੇ ਸਿਸੋਦੀਆ ਨੂੰ ਮਿਲ ਚੁੱਕੀ ਹੈ ਜ਼ਮਾਨਤ
ਉਨ੍ਹਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਉਨ੍ਹਾਂ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਸੀ। ਇਸ ਮਾਮਲੇ ‘ਚ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲ ਚੁੱਕੀ ਹੈ।
ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਦਿੱਤੀ ਚੁਣੌਤੀ
ਜ਼ਿਕਰਯੋਗ ਹੈ ਕਿ ਕੇਜਰੀਵਾਲ ਇਸ ਸਮੇਂ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜੇਲ੍ਹ ’ਚ ਹਨ। 5 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਰੱਦ ਕਰਨ ਦੀ ਕੇਜਰੀਵਾਲ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ ਅਤੇ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਲਈ ਕਿਹਾ ਸੀ। ਕੇਜਰੀਵਾਲ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।
ED ਮਾਮਲੇ ‘ਚ ਸੁਪਰੀਮ ਕੋਰਟ ਤੋਂ ਮਿਲ ਚੁੱਕੀ ਹੈ ਅੰਤ੍ਰਿਮ ਜ਼ਮਾਨਤ
ਸੁਪਰੀਮ ਕੋਰਟ ਪਹਿਲਾਂ ਹੀ ਮਨੀ ਲਾਂਡਰਿੰਗ (ਈਡੀ) ਮਾਮਲੇ ਵਿਚ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦੇ ਚੁੱਕੀ ਹੈ, ਜੇ ਉਨ੍ਹਾਂ ਨੂੰ ਸੀਬੀਆਈ ਕੇਸ ਵਿਚ ਜ਼ਮਾਨਤ ਮਿਲਦੀ ਹੈ ਤਾਂ ਉਹ ਜੇਲ੍ਹ ਤੋਂ ਬਾਹਰ ਆ ਜਾਣਗੇ।
ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ, ਜਦੋਂ ਉਹ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ’ਚ ਸਨ। ਕੇਜਰੀਵਾਲ ਨੇ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ, ਇਕ ਸੀਬੀਆਈ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਹੈ ਅਤੇ ਦੂਜੀ ਜ਼ਮਾਨਤ ਦੀ ਮੰਗ ਕਰਦੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments