ਮੌਸਮ ਵਿਭਾਗ ਮੁਤਾਬਕ 20 ਤੇ 21 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਆਮ ਨਾਲੋਂ ਵੱਧ ਬਾਰਿਸ਼ ਦੀ ਸੰਭਾਵਨਾ ਹੈ।
ਐਤਵਾਰ ਤੋਂ ਬਾਅਦ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ’ਚ ਮੌਨਸੂਨ (Monsoon in Punjab) ਮਿਹਨਬਾਨ ਰਿਹਾ। ਕਿਤੇ ਹਲਕੀ ਤੋਂ ਦਰਮਿਆਨੀ ਤੇ ਕਿਤੇ ਭਾਰੀ ਬਾਰਿਸ਼ ਹੋਈ। ਸੋਮਵਾਰ ਤੜਕੇ ਸ਼ੁਰੂ ਹੋਈ ਭਾਰੀ ਬਾਰਿਸ਼ ਸਵੇਰੇ ਅੱਠ ਵੱਜੇ ਤੱਕ ਜਾਰੀ ਰਹੀ। ਪਠਾਨਕੋਟ ’ਚ ਬੀਤੇ 24 ਘੰਟਿਆਂ ’ਚ ਸਭ ਤੋਂ ਵੱਧ 134 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਲੁਧਿਆਣਾ ’ਚ 43.0 ਐੱਮਐੱਮ ਬਾਰਿਸ਼ ਹੋਈ।
ਮੌਸਮ ਵਿਭਾਗ ਮੁਤਾਬਕ 20 ਤੇ 21 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਆਮ ਨਾਲੋਂ ਵੱਧ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਸਤ ਦੇ ਆਖ਼ਰੀ ਹਫ਼ਤੇ ਤੇ ਸਤੰਬਰ ਦੇ ਪਹਿਲੇ ਦੋ ਹਫ਼ਤੇ ਵੀ ਚੰਗੀ ਬਾਰਿਸ਼ ਦੀ ਸੰਭਾਵਨਾ ਹੈ। ਇਸੇ ਦੌਰਾਨ ਬਾਰਿਸ਼ ਕਾਰਨ ਤਾਪਮਾਨ ’ਚ ਵੀ ਗਿਰਾਵਟ ਵੇਖੀ ਗਈ ਹੈ।