ਪੀਐਮ ਮੋਦੀ (PM Modi ) ਨੇ ਕਿਹਾ ਕਿ ਭਾਰਤ ਅਤੇ ਪੋਲੈਂਡ (Poland) ਦੇ ਰਿਸ਼ਤੇ ਲੋਕਤੰਤਰ (diplomatic relations) ਅਤੇ ਕਾਨੂੰਨ ਦੇ ਸ਼ਾਸਨ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਆਧਾਰਿਤ ਹਨ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ ਕਿ ਭਾਰਤ (India) ਅਤੇ ਪੋਲੈਂਡ ਆਪਣੇ ਕੂਟਨੀਤਕ (Poland are celebrating) ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਅਸੀਂ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਵਿੱਚ ਬਦਲਣ ਦਾ ਫੈਸਲਾ ਕੀਤਾ ਹੈ।
ਪੀਐਮ ਮੋਦੀ (PM Modi ) ਨੇ ਕਿਹਾ ਕਿ ਭਾਰਤ ਅਤੇ ਪੋਲੈਂਡ (Poland) ਦੇ ਰਿਸ਼ਤੇ ਲੋਕਤੰਤਰ (diplomatic relations) ਅਤੇ ਕਾਨੂੰਨ ਦੇ ਸ਼ਾਸਨ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਆਧਾਰਿਤ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਸਹਿਯੋਗ ਨੂੰ ਵੱਡੇ ਪੱਧਰ ‘ਤੇ ਲਿਜਾਇਆ ਜਾਵੇਗਾ ਅਤੇ ਨਿੱਜੀ ਖੇਤਰਾਂ ਨੂੰ ਵੀ ਇਸ ‘ਚ ਸ਼ਾਮਲ ਕੀਤਾ ਜਾਵੇਗਾ।
ਸੰਯੁਕਤ ਰਾਸ਼ਟਰ ਵਿੱਚ ਹੋਣਾ ਚਾਹੀਦੈ ਸੁਧਾਰ
ਇਸ ਦੌਰਾਨ ਪੀਐਮ ਮੋਦੀ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਸੁਧਾਰਾਂ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੋਲੈਂਡ ਅੰਤਰਰਾਸ਼ਟਰੀ ਮੰਚ ‘ਤੇ ਵੀ ਨਜ਼ਦੀਕੀ ਤਾਲਮੇਲ ਨਾਲ ਅੱਗੇ ਵਧ ਰਹੇ ਹਨ। ਅਸੀਂ ਦੋਵੇਂ ਇਸ ਗੱਲ ਨਾਲ ਸਹਿਮਤ ਹਾਂ ਕਿ ਵਿਸ਼ਵ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੰਯੁਕਤ ਰਾਸ਼ਟਰ ਅਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਸੁਧਾਰ ਸਮੇਂ ਦੀ ਲੋੜ ਹੈ।