ਘਟਨਾ ਸਮੇਂ ਔਰਤ ਘਰ ‘ਚ ਇਕੱਲੀ ਸੀ। ਮ੍ਰਿਤਕਾ ਦੀ ਸੱਸ ਅਤੇ ਸਹੁਰਾ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਦੋਂ ਕਿ ਉਸ ਦਾ ਪਤੀ ਡਿਊਟੀ ‘ਤੇ ਗਿਆ ਹੋਇਆ ਸੀ। ਉਸ ਦੀ ਇੱਕ ਬੇਟੀ ਹੈ ਜੋ ਸਕੂਲ ਗਈ ਸੀ।
ਖਾਨਾ ਛਾਉਣੀ ਅਧੀਨ ਪੈਂਦੇ ਕੋਠੀ ਨੰਬਰ 49, ਜੁਝਾਰ ਸਿੰਘ ਐਵੀਨਿਊ, ਏਅਰਪੋਰਟ ਰੋਡ ਵਿਖੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ ‘ਚ ਇਕੱਲੀ ਸੀ। ਮ੍ਰਿਤਕਾ ਦੀ ਸੱਸ ਅਤੇ ਸਹੁਰਾ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਦੋਂ ਕਿ ਉਸ ਦਾ ਪਤੀ ਡਿਊਟੀ ‘ਤੇ ਗਿਆ ਹੋਇਆ ਸੀ। ਉਸ ਦੀ ਇੱਕ ਬੇਟੀ ਹੈ, ਜੋ ਸਕੂਲ ਗਈ ਸੀ।
ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਏਸੀਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਇੱਕ ਅਲਮਾਰੀ ਵਿੱਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।