Tuesday, October 15, 2024
Google search engine
HomeCrimeMuktsar News : CIA ਸਟਾਫ ਦੇ ਅਫਸਰ ਬਣ ਕੇ ਫਿਰੌਤੀ ਮੰਗਣ ਵਾਲੇ...

Muktsar News : CIA ਸਟਾਫ ਦੇ ਅਫਸਰ ਬਣ ਕੇ ਫਿਰੌਤੀ ਮੰਗਣ ਵਾਲੇ 5 ਵਿਅਕਤੀਆਂ ਦੇ ਗਿਰੋਹ ਦਾ ਪਰਦਾਫਾਸ਼

ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੁੱਦਈ ਹਰਕ੍ਰਿਸ਼ਨ ਸਿੰਘ ਉੱਰਫ ਗੱਗੂ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਸੋਥਾ ਨੇ ਬਿਆਨ ਦਿੱਤਾ ਕਿ ਉਹ ਤੇ ਉਸਦਾ ਸਾਥੀ ਲਵਪ੍ਰੀਤ ਮਲੋਟ ਰੋਡ ਬਿਆਸ ਵਾਲੇ ਡੇਰੇ ਨਜ਼ਦੀਕ ਸਨ। 

ਸੀਆਈਏ ਸਟਾਫ ਦੇ ਅਫ਼ਸਰ ਬਣ ਕੇ ਫਿਰੌਤੀ ਮੰਗਣ ਵਾਲੇ 5 ਵਿਅਕਤੀਆਂ ਦੇ ਗਿਰੋਹ ਦਾ ਪਰਦਫਾਸ਼ ਕਰਦਿਆਂ ਮੁਕਤਸਰ ਪੁਲਿਸ ਵੱਲੋਂ ਪੰਜਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੁੱਦਈ ਹਰਕ੍ਰਿਸ਼ਨ ਸਿੰਘ ਉੱਰਫ ਗੱਗੂ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਸੋਥਾ ਨੇ ਬਿਆਨ ਦਿੱਤਾ ਕਿ ਉਹ ਤੇ ਉਸਦਾ ਸਾਥੀ ਲਵਪ੍ਰੀਤ ਮਲੋਟ ਰੋਡ ਬਿਆਸ ਵਾਲੇ ਡੇਰੇ ਨਜ਼ਦੀਕ ਸਨ। ਉਸ ਫੋਨ ਆਇਆ ਕਿ ਸੀਆਈਏ ਸਟਾਫ ਦਾ ਅਫਸਰ ਬੋਲ ਰਿਹਾ ਹੈ ਤੇ ਧਮਕੀਆਂ ਦੇਣ ਲੱਗਾ ਕਿ ਉਸ ਉੱਪਰ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰੇਗਾ। ਉਸ ਦੇ ਫੋਨ ਕਾਲ ‘ਚੋਂ ਮਾਰ-ਕੁਟਾਈ ਦੀਆਂ ਆਵਾਜ਼ਾਂ ਆ ਰਹੀਆਂ ਹਨ।

ਪੁਲਿਸ ਵੱਲੋਂ ਟੈਕਨੀਕਲ ਸਹਾਇਤਾ ਦੀ ਮਦਦ ਨਾਲ ਫੋਨ ਕਾਲ ਕਰਨ ਵਾਲੇ ਸੁਖਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਜੰਗੀਰ ਸਿੰਘ ਗੋਨਿਆਨਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਗੁਜਨਪ੍ਰੀਤ ਸਿੰਘ ਉਰਫ ਗਿਫਟੀ ਪੁੱਤਰ ਮੇਜਰ ਸਿੰਘ ਵਾਸੀ ਜੋਧੂ ਕਲੋਨੀ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰ ਕੇ ਮੁਕੱਦਮਾ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ।

ਤਫਤੀਸ਼ ਦੌਰਾਨ ਪੁਲਿਸ ਵੱਲੋਂ ਸੁਖਵਿੰਦਰ ਸਿੰਘ ਉਰਫ ਬਿੱਲਾ, ਕਾਲ ਦੌਰਾਨ ਨਕਲੀ ਕੁੱਟਮਾਰ ਦੀਆਂ ਆਵਾਜ਼ਾ ਕੱਢਣ ਵਾਲੇ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਭੁੰਦੜ, ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਸਵਰਾਜ ਸਿੰਘ ਪਿੰਡ ਭੁੰਦੜ ਅਤੇ ਹਰਮਹਿਕਦੀਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਦੂਹੇਵਾਲਾ ਨੂੰ ਕਾਬੂ ਕਰਕੇ ਮੁਕੱਦਮਾ ਵਿੱਚ ਨਾਮਜ਼ਦ ਕੀਤਾ ਗਿਆ। ਸਾਰਿਆਂ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments