HomeCrimeCrime News: ਅੱਧਾ ਕਿਲੋ ਹੈਰੋਇਨ ਸਮੇਤ ਤਸਕਰ ਕਾਬੂ, ਗਸ਼ਤ ਦੌਰਾਨ ਕ੍ਰਾਈਮ ਬ੍ਰਾਂਚ...
Crime News: ਅੱਧਾ ਕਿਲੋ ਹੈਰੋਇਨ ਸਮੇਤ ਤਸਕਰ ਕਾਬੂ, ਗਸ਼ਤ ਦੌਰਾਨ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਕੀਤੀ ਕਾਰਵਾਈ
ਸ਼ੱਕ ਦੀ ਬਿਨਾਹ ’ਤੇ ਪੁਲਿਸ ਪਾਰਟੀ ਨੇ ਮੁਲਜ਼ਮ ਮੁਕੇਸ਼ ਯਾਦਵ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ’ਚੋਂ 500 ਗ੍ਰਾਮ ਹੈਰੋਇਨ ਮਿਲੀ l
ਲੁਧਿਆਣਾ ਦੇ ਕ੍ਰਾਈਮ ਬ੍ਰਾਂਚ 1 ਦੀ ਟੀਮ ਨੇ ਅੱਧਾ ਕਿਲੋ ਹੈਰੋਇਨ ਸਮੇਤ ਗਰੀਨ ਇਨਕਲੇਵ ਹੈਬੋਵਾਲ ਕਲਾ ਦੇ ਵਾਸੀ ਮੁਕੇਸ਼ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਕੋਲੋਂ ਵਧੇਰੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਕ੍ਰਾਈਮ ਬ੍ਰਾਂਚ ਦੀ ਟੀਮ ਹੈਬੋਵਾਲ ਕਲਾਂ ਦੇ ਗਰੀਨ ਇਨਕਲੇਵ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ, ਇਸੇ ਦੌਰਾਨ ਗਲੀ ਦੀ ਨੁੱਕਰ ’ਤੇ ਖੜਾ ਮੁਲਜ਼ਮ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਭੱਜਣ ਲੱਗਾ l
ਸ਼ੱਕ ਦੀ ਬਿਨਾਹ ’ਤੇ ਪੁਲਿਸ ਪਾਰਟੀ ਨੇ ਮੁਲਜ਼ਮ ਮੁਕੇਸ਼ ਯਾਦਵ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ’ਚੋਂ 500 ਗ੍ਰਾਮ ਹੈਰੋਇਨ ਮਿਲੀ l ਲੁਧਿਆਣਾ ਪੁਲਿਸ ਨੇ ਉਸ ਦੇ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ l