ਰਾਜ ਦੇ ਵਕੀਲ ਨੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਾਰੀ ਪੈਨਸ਼ਨ ਦੇ ਬਕਾਏ ਦੀ ਅਦਾਇਗੀ ਸਬੰਧੀ ਹੁਕਮਾਂ ਦੀ ਕਾਪੀ ਵੀ ਅਦਾਲਤ ਵਿੱਚ ਪੇਸ਼ ਕੀਤੀ।
ਭਾਰਤ ‘ਚ ਪਹਿਲੀ ਵਾਰ ਐਸਿਡ ਅਟੈਕ ਪੀੜਤ (ਮਲਕੀਤ ਸਿੰਘ, ਵਾਸੀ ਧੂਰੀ) ਜੋ ਕਿ ਕਈ ਸਾਲ ਪਹਿਲਾਂ ਤੇਜ਼ਾਬ ਹਮਲੇ ਵਿੱਚ ਆਪਣੀਆਂ ਦੋਵੇਂ ਅੱਖਾਂ ਦੀ ਨਜ਼ਰ ਗੁਆ ਬੈਠਾ ਸੀ, ਨੂੰ 8,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੀ ਹੈ। ਮਾਣਹਾਨੀ ਦੀ ਕਾਰਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ। ਰਾਜ ਦੇ ਵਕੀਲ ਨੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਾਰੀ ਪੈਨਸ਼ਨ ਦੇ ਬਕਾਏ ਦੀ ਅਦਾਇਗੀ ਸਬੰਧੀ ਹੁਕਮਾਂ ਦੀ ਕਾਪੀ ਵੀ ਅਦਾਲਤ ਵਿੱਚ ਪੇਸ਼ ਕੀਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਅਜਿਹੀ ਪੈਨਸ਼ਨ ਸਿਰਫ਼ ਤੇਜ਼ਾਬੀ ਹਮਲੇ ਦੇ ਪੀੜਤਾਂ ਤੱਕ ਹੀ ਸੀਮਤ ਸੀ।