ਪੀਜੀਆਈ ਵਿਚ ਮਰੀਜ਼ਾਂ ਦੀ ਭੀੜ ਵੱਧ ਰਹੀ ਹੈ। ਕਾਰਡ ਬਣਾਉਣ ਲਈ ਲੋਕਾਂ ਨੂੰ ਬਹੁਤ ਸੰਘਰਸ਼ ਕਰਨਾ ਪੈਂਦਾ ਹੈ। ਹਰ ਰੋਜ਼ ਲੋਕ ਸਵੇਰੇ 5-6 ਵਜੇ ਲਾਈਨਾਂ ਵਿਚ ਆ ਕੇ ਖੜ੍ਹੇ ਹੋ ਜਾਂਦੇ ਹਨ।
ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਵਿਚ ਇਲਾਜ ਕਰਵਾਉਣ ਲਈ ਹੁਣ ਆਨਲਾਈਨ ਰਜਿਸਟ੍ਰੇਸ਼ਨ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਪੀਜੀਆਈ ਨੇ ਐਡਵਾਂਸਡ ਆਈ ਸੈਂਟਰ ਵਿਖੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ ਹੈ। ਪਹਿਲਾਂ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ।
ਇਹ ਸਹੂਲਤ ਸ਼ੁੱਕਰਵਾਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਹਾਲਾਂਕਿ, ਇਕ ਹਫ਼ਤੇ ਵਿਚ ਸਿਰਫ 200 ਮਰੀਜ਼ਾਂ ਨੂੰ ਆਨਲਾਈਨ ਰਜਿਸਟਰ ਕੀਤਾ ਜਾਵੇਗਾ। ਲੋਕ ਪੀਜੀਆਈ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਹੁਣ ਤਕ ਸਿਰਫ 150 ਲੋਕਾਂ ਨੂੰ ਆਨਲਾਈਨ ਰਜਿਸਟਰ ਕੀਤਾ ਜਾ ਰਿਹਾ ਸੀ, ਜਿਸ ਨੂੰ ਵਧਾ ਕੇ 200 ਕਰ ਦਿੱਤਾ ਗਿਆ ਹੈ। ਐਡਵਾਂਸਡ ਆਈ ਸੈਂਟਰ ਦੇ ਮੁਖੀ ਪ੍ਰੋਫੈਸਰ ਐੱਸਐੱਸ ਪਾਂਡਵ ਨੇ ਕਿਹਾ ਕਿ ਜੇਕਰ ਮਰੀਜ਼ਾਂ ਨੂੰ ਇਸ ਸਹੂਲਤ ਦਾ ਲਾਭ ਮਿਲਦਾ ਹੈ ਤਾਂ ਆਨਲਾਈਨ ਰਜਿਸਟ੍ਰੇਸ਼ਨ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ।
ਪਾਂਡਵ ਦਾ ਕਹਿਣਾ ਹੈ ਕਿ ਪੀਜੀਆਈ ਵਿਚ ਮਰੀਜ਼ਾਂ ਦੀ ਭੀੜ ਵੱਧ ਰਹੀ ਹੈ। ਕਾਰਡ ਬਣਾਉਣ ਲਈ ਲੋਕਾਂ ਨੂੰ ਬਹੁਤ ਸੰਘਰਸ਼ ਕਰਨਾ ਪੈਂਦਾ ਹੈ। ਹਰ ਰੋਜ਼ ਲੋਕ ਸਵੇਰੇ 5-6 ਵਜੇ ਲਾਈਨਾਂ ਵਿਚ ਆ ਕੇ ਖੜ੍ਹੇ ਹੋ ਜਾਂਦੇ ਹਨ। ਇਸ ਲਈ ਪੀਜੀਆਈ ਹੁਣ ਆਨਲਾਈਨ ਰਜਿਸਟ੍ਰੇਸ਼ਨ ਨੂੰ ਉਤਸ਼ਾਹਤ ਕਰ ਰਿਹਾ ਹੈ ਤਾਂ ਜੋ ਮਰੀਜ਼ ਘਰ ਬੈਠੇ ਆਪਣੀ ਸਹੂਲਤ ਅਨੁਸਾਰ ਦਿਨ ਦੀ ਚੋਣ ਕਰ ਸਕਣ ਅਤੇ ਇੱਥੇ ਆ ਕੇ ਆਪਣਾ ਟੈਸਟ ਕਰਵਾਉਣ।