ਸਸਤੀ ਸ਼ੁਹਰਤ ਲਈ ਕੁਝ ਵੀ ਕਹਿੰਦੀ ਹੈ ਕੰਗਨਾ : ਹਰਪਾਲ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੀ ਹੈ, ਇਸੇ ਕਰਕੇ ਉਹ ਹਰ ਰੋਜ਼ ਸਸਤੀ ਸ਼ੁਹਰਤ ਹਾਸਲ ਕਰਨ ਲਈ ਸਮਾਜ ਦੇ ਕਿਸੇ ਨਾ ਕਿਸੇ ਵਰਗ ਵਿਰੁੱਧ ਕੁਝ ਵੀ ਬੋਲਦੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਕੁਝ ਵੀ ਕਹਿਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।
ਕੰਗਨਾ ਦਾ ਦਿਮਾਗੀ ਇਲਾਜ ਕਰਵਾਉਣਾ ਚਾਹੀਦਾ ਹੈ: ਹਰਪਾਲ ਚੀਮਾ
ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਾ ਦੇ ਸਪੀਕਰ ਨੂੰ ਵੀ ਕੰਗਣਾ ਰਣੌਤ ਦੇ ਬਿਆਨਾਂ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਮੰਡੀ ਦੇ ਸੰਸਦ ਮੈਂਬਰ ਦਾ ਮਾਨਸਿਕ ਇਲਾਜ ਕਰਵਾਉਣਾ ਚਾਹੀਦਾ ਹੈ।
ਕੰਗਨਾ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਨਾ ਚੱਲਣ ਦੇਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ।