ਰਾਬਰਟ ਵਾਡਰਾ ਨੇ ਕਿਹਾ ਕਿ ਕੰਗਣਾ ਰਣੌਤ (Kangana Ranaut) ਇਕ ਔਰਤ ਹੈ ਅਤੇ ਮੈਂ ਉਸ ਦੀ ਇੱਜ਼ਤ ਕਰਦਾ ਹਾਂ, ਪਰ ਮੈਨੂੰ ਲੱਗਦਾ ਹੈ ਕਿ ਉਹ ਸੰਸਦ ‘ਚ ਰਹਿਣ ਦੀ ਲਾਇਕ ਨਹੀਂ ਹੈ। ਉਹ ਪੜ੍ਹੀ-ਲਿਖੀ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਉਹ ਲੋਕਾਂ ਬਾਰੇ ਨਹੀਂ ਸੋਚਦੀ। ਉਹ ਸਿਰਫ਼ ਆਪਣੇ ਬਾਰੇ ਹੀ ਸੋਚਦੀ ਹੈ।
ਔਰਤਾਂ ਬਾਰੇ ਸੋਚੇ ਕੰਗਨਾ
ਰਾਬਰਟ ਵਾਡਰਾ ਨੇ ਅੱਗੇ ਕਿਹਾ ਕਿ ਕੰਗਨਾ ਨੂੰ ਔਰਤਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਪੂਰੇ ਦੇਸ਼ ਨੂੰ ਇਕੱਠੇ ਹੋ ਕੇ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਅਹਿਮ ਮੁੱਦਾ ਦੱਸਦਿਆਂ ਕਿਹਾ ਕਿ ਇਸ ਦੇ ਹੱਲ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਕਿਸਾਨ ਅੰਦੋਲਨ ‘ਤੇ ਗੱਲ
ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਤੋਂ ਸੰਸਦ ਮੈਂਬਰ ਰਣੌਤ ਨੇ ਸੋਮਵਾਰ ਨੂੰ ਇੱਕ ਇੰਟਰਵਿਊ ਕਲਿੱਪ ਪੋਸਟ ਕਰਦਿਆਂ ਕਿਹਾ ਸੀ ਕਿ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਭਾਰਤ ਵਿੱਚ “ਬੰਗਲਾਦੇਸ਼ ਵਰਗੀ ਸਥਿਤੀ” ਪੈਦਾ ਹੋ ਸਕਦੀ ਸੀ ਪਰ ਦੇਸ਼ ਦੀ ਮਜ਼ਬੂਤ ਲੀਡਰਸ਼ਿਪ ਹੋਣ ਕਾਰਨ ਅਜਿਹਾ ਨਹੀਂ ਹੋਇਆ।
ਫਿਰ ਉਸਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਦੌਰਾਨ “ਲਾਸ਼ਾਂ ਲਟਕ ਰਹੀਆਂ ਸਨ ਅਤੇ ਜਬਰ-ਜਨਾਹ ਹੋ ਰਹੇ ਸਨ”। ਰਣੌਤ ਨੇ ਚੀਨ ਅਤੇ ਸੰਯੁਕਤ ਰਾਜ ‘ਤੇ ਇੱਕ “ਸਾਜ਼ਿਸ਼” ਵਿੱਚ ਸ਼ਾਮਲ ਹੋਣ ਦਾ ਵੀ ਦੋਸ਼ ਲਗਾਇਆ, ਜਿਸਦੀ ਵਿਰੋਧੀ ਪਾਰਟੀਆਂ ਨੇ ਆਲੋਚਨਾ ਕੀਤੀ।