Tuesday, October 15, 2024
Google search engine
HomeDeshPunjab ਦੇ ਰਾਜਪਾਲ ਤੇ ਮੁੱਖ ਮੰਤਰੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ...

Punjab ਦੇ ਰਾਜਪਾਲ ਤੇ ਮੁੱਖ ਮੰਤਰੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਆਪਣੀ ਪਤਨੀ ਅਨੀਤਾ ਕਟਾਰੀਆ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ।

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਦੇਸ਼ ਅਤੇ ਦੇਸ਼ ਦੀ ਸੰਸਕ੍ਰਿਤੀ ਸਾਡੇ ਪਾਸ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਬਾਸ਼ਿੰਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦਾ ਹੈ।

ਉਹ ਵੀ ਨਵੀਂ ਜ਼ੁੰਮੇਵਾਰੀ ਮਿਲਣ ’ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਨ, ਤਾਂ ਕਿ ਆਪਣੇ ਖੇਤਰ ਵਿਚ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਸਕਣ।

ਇਸੇ ਦੌਰਾਨ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋ ਕੇ ਸੰਗਤਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਰਧਾ ਪ੍ਰਗਟਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨਵੇਂ ਬਣੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਤਮਸਤਕ ਹੋਣ ਪੁੱਜੇ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦਿੱਤਾ ਗਿਆ ਹੈ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments