ਹਰਿਆਣਾ ‘ਚ ਗਠਜੋੜ ਦੀ ਪੇਸ਼ਕਸ਼ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ (Aam Aadmi Party leader Sanjay Singh) ਦਾ ਬਿਆਨ ਆਇਆ ਹੈ।
ਹਰਿਆਣਾ (Haryana) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਿਆਣਾ ਵਿਧਾਨ ਸਭਾ ਚੋਣ ਸਿਆਸਤ ਤੇਜ਼ ਹੋ ਗਈ ਹੈ। ਹਰਿਆਣਾ ਵਿਚ ਕਾਂਗਰਸ (Congress) ਦਾ ਭਰੋਸਾ ਬੁਲੰਦ ਹੈ ਪਰ ਇਸ ਦੇ ਬਾਵਜੂਦ ਉਹ ਆਮ ਆਦਮੀ ਪਾਰਟੀ (AAP) ਨਾਲ ਗਠਜੋੜ ਕਰਨ ਲਈ ਉਤਾਵਲੀ ਹੈ। ਦਰਅਸਲ ਅੱਜ ਰਾਹੁਲ ਗਾਂਧੀ (Rahul Gandhi) ਨੇ ਵੀ ‘ਆਪ’ ਨੂੰ ਗਠਜੋੜ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਪਾਰਟੀ ਆਗੂ ਸੰਜੇ ਸਿੰਘ ਨੇ ਸਵਾਗਤਯੋਗ ਕਰਾਰ ਦਿੱਤਾ।
ਕੇਜਰੀਵਾਲ ਲੈਣਗੇ ਆਖ਼ਰੀ ਫ਼ੈਸਲਾ
ਹਰਿਆਣਾ ‘ਚ ਗਠਜੋੜ ਦੀ ਪੇਸ਼ਕਸ਼ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ (Aam Aadmi Party leader Sanjay Singh) ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਦੇ ਬਿਆਨ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗਠਜੋੜ ਹੋਣਾ ਹੀ ਸਹੀ ਹੋਵੇਗਾ ਕਿਉਂਕਿ ਦੋਵਾਂ ਪਾਰਟੀਆਂ ਦਾ ਅਸਲ ਉਦੇਸ਼ ਭਾਜਪਾ ਨੂੰ ਹਰਾਉਣਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਅੰਤਿਮ ਫ਼ੈਸਲਾ ਕੇਜਰੀਵਾਲ (Kejriwal) ਹੀ ਲੈਣਗੇ।
ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ 5 ਅਕਤੂਬਰ ਨੂੰ ਵੋਟਿੰਗ ਹੈ। ਕਾਂਗਰਸ ਪਾਰਟੀ ਤੇਜ਼ੀ ਨਾਲ ਚੋਣਾਂ ਜਿੱਤਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ।